- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਗਠਿਤ ਅਪਰਾਧ ਦੇ ਖ਼ਿਲਾਫ਼ ਵੱਡੇ ਪੱਧਰ ਦੀ ਕਾਰਵਾਈ ਕਰਦਿਆਂ ਲੁਧਿਆਣਾ ਪੁਲਿਸ ਨੇ ਸ਼ਹਿਰ ਅਤੇ ਆਲੇ-ਦੁਆਲੇ ਸਰਗਰਮ ਸੰਗਠਿਤ ਅਪਰਾਧਕ ਨੈੱਟਵਰਕਾਂ ਨੂੰ ਤੋੜਨ ਲਈ ਛਾਪੇਮਾਰੀ ਕੀਤੀ। ਇਹ ਕਾਰਵਾਈ ਪੂਰੀ ਤਰ੍ਹਾ ਸਹਿ-ਸੰਯੋਜਿਤ ਅਤੇ ਯੋਜਨਾਬੱਧ ਸੀ, ਜਿਸ ਦਾ ਉਦੇਸ਼ ਅਪਰਾਧਕ ਗਿਰੋਹਾਂ ਦੇ ਜਾਲ ਨੂੰ ਤੋੜਨਾ, ਜਨ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਸੂਬੇ ਵਿੱਚ ਸ਼ਾਂਤੀ ਕਾਇਮ ਰੱਖਣਾ ਸੀ। ਪੁਲਿਸ ਨੇ ਵੱਡੇ ਪੱਧਰ ਤੇ ਕੀਤੀ ਗਈ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ - ਸੰਗਠਿਤ ਅਪਰਾਧ ਦੇ ਖ਼ਿਲਾਫ਼ ਵੱਡੇ ਪੱਧਰ ਦੀ ਕਾਰਵਾਈ ਕਰਦਿਆਂ ਲੁਧਿਆਣਾ ਪੁਲਿਸ ਨੇ ਸ਼ਹਿਰ ਅਤੇ ਆਲੇ-ਦੁਆਲੇ ਸਰਗਰਮ ਸੰਗਠਿਤ ਅਪਰਾਧਕ ਨੈੱਟਵਰਕਾਂ ਨੂੰ ਤੋੜਨ ਲਈ ਛਾਪੇਮਾਰੀ ਕੀਤੀ। ਇਹ ਕਾਰਵਾਈ ਪੂਰੀ ਤਰ੍ਹਾ ਸਹਿ-ਸੰਯੋਜਿਤ ਅਤੇ ਯੋਜਨਾਬੱਧ ਸੀ, ਜਿਸ ਦਾ ਉਦੇਸ਼ ਅਪਰਾਧਕ ਗਿਰੋਹਾਂ ਦੇ ਜਾਲ ਨੂੰ ਤੋੜਨਾ, ਜਨ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਸੂਬੇ ਵਿੱਚ ਸ਼ਾਂਤੀ ਕਾਇਮ ਰੱਖਣਾ ਸੀ। ਪੁਲਿਸ ਨੇ ਵੱਡੇ ਪੱਧਰ ਤੇ ਕੀਤੀ ਗਈ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ।
ਇਸ ਕਾਰਵਾਈ ਦੇ ਤਹਿਤ, ਲੁਧਿਆਣਾ ਕਮਿਸ਼ਨਰੇਟ ਦੇ ਸਾਰੇ ਯੂਨਿਟਾਂ ਤੋਂ ਬਣੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਇੱਕੋ ਸਮੇਂ 255 ਪਛਾਣ ਕੀਤੇ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਉਨ੍ਹਾਂ ਨੂੰ ਪਨਾਹ ਜਾਂ ਲੋਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਾਲੇ ਵਿਅਕਤੀਆਂ ਦੇ ਠਿਕਾਣਿਆਂ ’ਤੇ ਨਿਸ਼ਾਨਾਬੱਧ ਛਾਪੇ ਮਾਰੇ। ਇਹ ਕਾਰਵਾਈ ਪੂਰੀ ਤਰ੍ਹਾਂ ਖੁਫੀਆ ਜਾਣਕਾਰੀ ’ਤੇ ਆਧਾਰਿਤ ਸੀ ਅਤੇ ਇਸ ਦਾ ਮੁੱਖ ਮਕਸਦ ਸੰਗਠਿਤ ਅਪਰਾਧਕ ਗਿਰੋਹਾਂ ਦੀ ਕਾਰਜਸ਼ੀਲ ਢਾਂਚੇ ਨੂੰ ਤੋੜਨਾ ਸੀ।
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਸਾਂਝੀ ਕਾਰਵਾਈ ਦੌਰਾਨ 233 ਤੋਂ ਵੱਧ ਹਾਰਡਕੋਰ ਅਪਰਾਧੀ, ਉਨ੍ਹਾਂ ਦੇ ਸਾਥੀ ਅਤੇ ਰਿਸ਼ਤੇਦਾਰਾਂ ਨੂੰ ਘੇਰਿਆ ਗਿਆ। ਇਨ੍ਹਾਂ ਵਿੱਚੋਂ 118 ਤੋਂ ਵੱਧ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਬਾਕੀਆਂ ਨਾਲ ਪੁੱਛਗਿੱਛ ਕਰਕੇ ਉਨ੍ਹਾਂ ਦੀਆਂ ਗਤਿਵਿਧੀਆਂ ਦੀ ਜਾਂਚ ਅਤੇ ਤਸਦੀਕ ਕੀਤੀ ਗਈ।
ਕਾਰਵਾਈ ਦੇ ਦੌਰਾਨ ਪਿਸਤੋਲਾਂ ਤੇ ਹੋਰ ਸਮੱਗਰੀ ਕੀਤੀ ਬਰਾਮਦ
ਇਸ ਕਾਰਵਾਈ ਦੇ ਦੌਰਾਨ ਲੁਧਿਆਣਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 13 ਪਿਸਤੌਲ,430 ਨਸ਼ੀਲੀ ਗੋਲੀਆਂ,144 ਗ੍ਰਾਮ ਹੈਰੋਇਨ ਅਤੇ 96 ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ। ਇਸ ਤੋਂ ਇਲਾਵਾ, ਕਈ ਘੋਸ਼ਿਤ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।
ਸੰਗਠਿਤ ਅਪਰਾਧਾਂ ਦੇ ਖਿਲਾਫ਼ ਚਲਾਈ ਗਈ ਮੁਹਿੰਮ ਦਾ ਹਿੱਸਾ ਹੈ ਇਹ ਕਾਰਵਾਈ
ਪੁਲਿਸ ਕਮਿਸ਼ਨਰ ਨੇ ਆਖਿਆ ਕਿ ਇਹ ਕਾਰਵਾਈ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸੂਬਾ-ਪੱਧਰੀ ਮੁਹਿੰਮ ਦਾ ਹਿੱਸਾ ਹੈ, ਜੋ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ, ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੁਹਰਾਇਆ ਕਿ ਲੁਧਿਆਣਾ ਕਮਿਸ਼ਨਰੇਟ ਪੁਲਿਸ ਸ਼ਹਿਰ ਵਿੱਚੋਂ ਅਪਰਾਧ ਨੂੰ ਮੁਕਾਉਣ ਅਤੇ ਨਿਵਾਸੀਆਂ ਨੂੰ ਸੁਰੱਖਿਅਤ, ਨਿਸ਼ਚਿੰਤ ਅਤੇ ਡਰ-ਰਹਿਤ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਜਿਹੀਆਂ ਸਾਂਝੀਆਂ ਅਤੇ ਖੁਫੀਆ ਜਾਣਕਾਰੀ ’ਤੇ ਆਧਾਰਿਤ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ ਤਾਂ ਜੋ ਅਪਰਾਧਕ ਤੱਤਾਂ ਲਈ ਇਸ ਜ਼ਿਲ੍ਹੇ ਵਿੱਚ ਕੋਈ ਥਾਂ ਨਾ ਰਹੇ।