ਪੁਲਿਸ ਦਾ ਐਕਸ਼ਨ : ਨਸ਼ਾ ਕਰਦਾ ਨੌਜਵਾਨ ਕਾਬੂ, ₹10 ਦਾ ਨੋਟ ਤੇ ਹੋਰ ਸਮਾਨ ਬਰਾਮਦ ਕਰਕੇ ਜਾਂਚ ਸ਼ੁਰੂ
ਥਾਣਾ ਸਲੇਮ ਟਾਬਰੀ ਦੇ ਅਧੀਨ ਪੈਂਦੀ ਐਲਡੀਕੋ ਚੌਂਕੀ ਪੁਲਿਸ ਵੱਲੋਂ ਨਸ਼ਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
Publish Date: Sun, 29 Nov 2026 03:48 PM (IST)
Updated Date: Sun, 29 Nov 2026 03:49 PM (IST)
ਗੌਰਵ ਸਲੂਜਾ, ਪੰਜਾਬੀ ਜਾਗਰਣ, ਲੁਧਿਆਣਾ - ਥਾਣਾ ਸਲੇਮ ਟਾਬਰੀ ਦੇ ਅਧੀਨ ਪੈਂਦੀ ਐਲਡੀਕੋ ਚੌਂਕੀ ਪੁਲਿਸ ਵੱਲੋਂ ਨਸ਼ਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨੀਂ ਪੁਲਿਸ ਪਾਰਟੀ ਸਮੇਤ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਹੁਸੈਨਪੁਰਾ ਰੋਡ 'ਤੇ ਬਿਜਲੀ ਘਰ ਤੋਂ ਪਹਿਲਾਂ ਪਹੁੰਚੀ ਤਾਂ ਇਕ ਨੌਜਵਾਨ ਖਾਲੀ ਪਲਾਟ ਵਿੱਚ ਬੈਠ ਕੇ ਨਸ਼ੇ ਦਾ ਸੇਵਨ ਕਰਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੌਰਵ ਕੁਮਾਰ ਪੁੱਤਰ ਮੁਕੇਸ਼ ਕੁਮਾਰ ਵਾਸੀ ਪੀਰੂ ਬੰਦਾ, ਸਲੇਮ ਟਾਬਰੀ, ਲੁਧਿਆਣਾ ਵਜੋਂ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।