v> ਸਟਾਫ ਰਿਪੋਰਟਰ, ਲੁਧਿਆਣਾ : ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ 32 ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ 'ਚ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ, ਉਸ ਦੇ ਭਰਾ ਵਿਧਾਇਕ ਬਲਵਿੰਦਰ ਬੈਂਸ, ਲਿਪ ਲੀਡਰ ਸਨੀ ਕੈਂਥ ਸ਼ਾਮਲ ਹਨ। ਇਸ ਤੋਂ ਇਲਾਵਾ ਇਸ ਮਾਮਲੇ 'ਚ 60 ਦੇ ਕਰੀਬ ਅਣਪਛਾਤੇ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਥਾਣਾ ਡਵੀਜ਼ਨ ਨੰਬਰ 5 ਦੀ ਇੰਚਾਰਜ ਸਬ ਇੰਸਪੈਕਟਰ ਰਿਚਾ ਕੁਮਾਰੀ ਨੇ ਦੱਸਿਆ ਕਿ ਕੋਵਿਡ ਕਾਲ ਦੌਰਾਨ ਧਰਨੇ 'ਤੇ ਪਾਬੰਦੀ ਲਗਾਉਣ ਦੇ ਬਾਵਜੂਦ ਪ੍ਰਦਰਸ਼ਨ ਦੇ ਆਧਾਰ 'ਤੇ ਆਈਪੀਸੀ ਦੀ ਧਾਰਾ 188 ਅਤੇ 269 ਤਹਿਤ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।

Posted By: Amita Verma