- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਰਚੇ ਦੇ ਆਗੂਆਂ ਮੁਤਾਬਕ ਅਕਾਲੀ ਦਲ ਪੁਨਰ ਸੁਰਜੀਤ ਦੀ ਲੀਡਰਸ਼ਿਪ ਆਪਣੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰ ਰਹੀ ਹੈ। ਬਸਪਾ ਦੇ ਪੰਜਾਬ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨਾਲ ਵੀ ਗੱਲਬਾਤ ਜਾਰੀ ਹੈ। ਉਨ੍ਹਾਂ ਤੋਂ ਇਲਾਵਾ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਵਾਰਿਸ ਪੰਜਾਬ ਦੇ ਨਾਲ ਸੰਪਰਕ ਕਰਕੇ ਮੋਰਚੇ ਵਿਚ ਸ਼ਾਮਲ ਹੋਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਭਾਜਪਾ ਵਿਚਾਲੇ ਗਠਜੋੜ ਮਗਰੋਂ ਪੰਜਾਬ ਦੀ ਸਿਆਸਤ ਵਿਚ ਨਵੇਂ ਸਮੀਕਰਨ ਬਣਨ ਲੱਗੇ ਹਨ। ਇਸੇ ਦੌਰਾਨ ਬੁੱਧਵਾਰ ਨੂੰ ਲੁਧਿਆਣਾ ਵਿਚ ਹੋਣ ਵਾਲੀ ਸੰਯੁਕਤ ਪੰਜਾਬ ਮੋਰਚੇ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ। ਇਸ ਵਿਚ ਬਸਪਾ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਵਾਰਿਸ ਪੰਜਾਬ ਦੇ ਆਗੂਆਂ ਨੇ ਸ਼ਾਮਲ ਹੋਣਾ ਸੀ।
ਮੋਰਚੇ ਦੇ ਆਗੂਆਂ ਮੁਤਾਬਕ ਅਕਾਲੀ ਦਲ ਪੁਨਰ ਸੁਰਜੀਤ ਦੀ ਲੀਡਰਸ਼ਿਪ ਆਪਣੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰ ਰਹੀ ਹੈ। ਬਸਪਾ ਦੇ ਪੰਜਾਬ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨਾਲ ਵੀ ਗੱਲਬਾਤ ਜਾਰੀ ਹੈ। ਉਨ੍ਹਾਂ ਤੋਂ ਇਲਾਵਾ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਵਾਰਿਸ ਪੰਜਾਬ ਦੇ ਨਾਲ ਸੰਪਰਕ ਕਰਕੇ ਮੋਰਚੇ ਵਿਚ ਸ਼ਾਮਲ ਹੋਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਧਰ, ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਪਾਰਟੀ ਵਿਚ ਅੰਦਰੂਨੀ ਹਲਚਲ ਦੀਆਂ ਚਰਚਾਵਾਂ ਹਨ। ਸੂਤਰਾਂ ਅਨੁਸਾਰ ਕੁਝ ਆਗੂਆਂ ਵੱਲੋਂ ਮੁੜ ਅਕਾਲੀ ਦਲ (ਬਾਦਲ) ਵਿਚ ਜਾਣ ਦੀਆਂ ਸੰਭਾਵਨਾਵਾਂ ਜਤਾਈਆਂ ਜਾ ਰਹੀਆਂ ਸਨ। ਇਸੇ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਮੀਟਿੰਗ ਕਰਕੇ ਕਿਹਾ ਕਿ ਪਾਰਟੀ ਛੱਡਣ ਵਾਲੇ ਆਗੂ ਜਾ ਸਕਦੇ ਹਨ, ਪਰ ਕਿਸੇ ਨੂੰ ਹਨੇਰੇ ਵਿਚ ਰੱਖ ਕੇ ਫੈਸਲਾ ਨਾ ਕਰਨ। ਪਾਰਟੀ ਨੇ ਇਸ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ।
ਜ਼ਿਕਰਯੋਗ ਹੈ ਕਿ 11 ਨਵੰਬਰ ਨੂੰ ਅਕਾਲੀ ਦਲ ਪੁਨਰ ਸੁਰਜੀਤ ਨੇ ਯੂਨਾਈਟਿਡ ਅਕਾਲੀ ਦਲ, ਕਿਸਾਨਾਂ, ਮਜ਼ਦੂਰਾਂ, ਸਾਬਕਾ ਫ਼ੌਜੀਆਂ ਅਤੇ ਹੋਰ ਸਮਾਜਿਕ ਜਥੇਬੰਦੀਆਂ ਨਾਲ ਮਿਲ ਕੇ ਸੰਯੁਕਤ ਪੰਜਾਬ ਮੋਰਚਾ ਬਣਾਉਣ ਦਾ ਐਲਾਨ ਕੀਤਾ ਸੀ। ਮੋਰਚੇ ਦਾ ਉਦੇਸ਼ ਵੱਖ-ਵੱਖ ਵਰਗਾਂ ਦੀਆਂ ਜਥੇਬੰਦੀਆਂ ਨੂੰ ਇਕ ਮੰਚ ’ਤੇ ਲਿਆਉਣਾ ਹੈ।