- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਪੰਜਾਬ ਭਰ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸਬੰਧਤ ਮਾਮਲੇ ’ਚ ਦਿੱਤੇ ਗਏ ਫੈਸਲੇ ਦੇ ਵਿਰੋਧ ’ਚ ਪ੍ਰਦਰਸ਼ਨ ਕੀਤੇ। ਪਾਰਟੀ ਵਰਕਰਾਂ ਅਤੇ ਆਗੂਆਂ ਨੇ ਖੰਨਾ ਦੇ ਲਲਹੇੜੀ ਚੌਕ ਤੇ ਵੀ ਪ੍ਰਦਰਸ਼ਨ ਕੀਤਾ। ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਰੁੱਧ ਨਾਅਰੇਬਾਜ਼ੀ ਕੀਤੀ। ਵਿਰੋਧ ਪ੍ਰਦਰਸ਼ਨ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਪੁਤਲੇ ਵੀ ਸਾੜੇ ਗਏ। ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇਸ ਪ੍ਰਦਰਸ਼ਨ ’ਚ ਵਿਸ਼ੇਸ਼ ਤੌਰ ਤੇ ਸ਼ਿਰ
