ਪੰਜਾਬ 'ਚ ਸਿਆਸੀ ਗਰਮਾ-ਗਰਮੀ: ਅਕਾਲੀ ਦਲ ਵੱਲੋਂ CM ਦੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਵਿਖੇ ਨਸ਼ਿਆਂ ਵਿਰੁੱਧ ਸੂਰਮਾਂ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਪੁੱਜੇ ਹੋਏ ਹਨ। ਮੁੱਖ ਮੰਤਰੀ ਦੀ ਲੁਧਿਆਣਾ ਫੇਰੀ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਹਨਾਂ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਦੀ ਅਗਵਾਈ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਕੀਤੀ।
Publish Date: Sat, 27 Jun 2026 12:58 PM (IST)
Updated Date: Sat, 27 Jun 2026 01:00 PM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਵਿਖੇ ਨਸ਼ਿਆਂ ਵਿਰੁੱਧ ਸੂਰਮਾਂ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਪੁੱਜੇ ਹੋਏ ਹਨ। ਮੁੱਖ ਮੰਤਰੀ ਦੀ ਲੁਧਿਆਣਾ ਫੇਰੀ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਹਨਾਂ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਦੀ ਅਗਵਾਈ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਕੀਤੀ।
ਪ੍ਰਦਰਸ਼ਨ ਵਿੱਚ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਹਲਕਾ ਲੁਧਿਆਣਾ ਕੇਂਦਰੀ ਦੇ ਇੰਚਾਰਜ ਅਮਿਤ ਗੌਸਾਈਂ ਸਮੇਤ ਵੱਡੀ ਗਿਣਤੀ ਵਿੱਚ ਕਰ ਲਈ ਆਗੂ ਤੇ ਵਰਕਰ ਪੁੱਜੇ। ਅਕਾਲੀਆਂ ਨੇ ਮੁੱਖ ਮੰਤਰੀ ਨੂੰ ਪੰਥ ਦੋਖੀ ਦੱਸਦਿਆਂ ਉਹਨਾਂ ਦਾ ਮੁਕੰਮਲ ਬਾਈਕਾਟ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਮੁੱਖ ਮੰਤਰੀ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ ਗਿਆ ਹੈ ਜਿਸ ਨੂੰ ਲਾਗੂ ਕਰਵਾਉਣ ਲਈ ਹਰ ਅਕਾਲੀ ਆਗੂ ਤੇ ਵਰਕਰ ਵੱਲੋਂ ਦਿਨ ਰਾਤ ਸੰਘਰਸ਼ ਕੀਤਾ ਜਾਵੇਗਾ।