ਭੁਪਿੰਦਰ ਸਿੰਘ ਬਸਰਾ, ਲੁਧਿਆਣਾ : ਕਾਂਗਰਸ ਪਾਰਟੀ ਪੰਜਾਬ ਦਾ ਵਿਕਾਸ ਕਰਵਾਉਣ ਵਿਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਕਾਂਗਰਸ ਨੇ ਸਾਢੇ ਚਾਰ ਕੇਵਲ ਵਿਕਾਸ ਦੀਆਂ ਗੱਲਾਂ ਹੀ ਕੀਤੀਆਂ। ਇਹ ਪ੍ਰਗਟਾਵਾ ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਪਵਿੱਤਰ ਸਿੰਘ ਦੇ ਗ੍ਹਿ ਵਿਖੇ ਹੋਈ ਵਰਕਰਾਂ ਦੀ ਮੀਟਿੰਗ ਦੌਰਾਨ ਕੀਤਾ। ਉਨਾਂ੍ਹ ਕਿਹਾ ਕਿ ਸੂਬਾ ਕਾਂਗਰਸ ਆਪਸੀ ਅਹੁਦੇਦਾਰੀਆਂ ਦੀ ਲੜਾਈ ਵਿਚ ਹੀ ਉਲਝੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੀ ਤਰੱਕੀ ਦੇਖਣਾ ਚਾਹੁੰਦੇ ਹਨ, ਉਨ੍ਹਾਂ ਨੂੰ ਪਾਰਟੀ ਦੇ ਅੰਦਰੂਨੀ ਮਾਮਲਿਆਂ 'ਚ ਕੋਈ ਵੀ ਰੂਚੀ ਨਹੀਂ ਹੈ। ਗਰੇਵਾਲ ਨੇ ਕਿਹਾ ਕਿ ਅੱਜ ਲੋਕ ਸ਼ੋ੍ਮਣੀ ਅਕਾਲੀ ਦਲ ਦੇ ਪਿਛਲੇ 10 ਸਾਲਾਂ ਦੇ ਰਾਜ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਨੇ ਸ਼ੋ੍ਮਣੀ ਅਕਾਲੀ ਦਲ ਦੇ ਸਾਰੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਦੀਆਂ ਵਿਕਾਸ ਵਿਰੋਧੀ ਨੀਤੀਆਂ ਨੂੰ ਲੋਕਾਂ ਦੇ ਸਾਹਮਣੇ ਲੈ ਕੇ ਆਉਣ ਅਤੇ ਸੂਬੇ 'ਚ ਮੁੜ ਤੋਂ ਸ਼ੋ੍ਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਕਮਰਕੱਸੇ ਕਰ ਲੈਣ। ਇਸ ਮੌਕੇ ਪਵਿੱਤਰ ਸਿੰਘ ਦੀ ਅਗਵਾਈ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸਰਬਜੀਤ ਸਿੰਘ ਛਾਪਾ, ਸੰਤੋਖ ਸਿੰਘ, ਗੁਰਦੇਵ ਸਿੰਘ ਲਖਨਪਾਲ, ਕੁਲਵਿੰਦਰ ਸਿੰਘ, ਭੁਪਿੰਦਰ ਸਿੰਘ, ਦੀਪਇੰਦਰ ਸਿੰਘ ਗਰੇਵਾਲ ਆਦਿ ਹਾਜ਼ਰ ਸਨ।