ਪੱਤਰ ਪ੍ਰਰੇਰਕ, ਲੁਧਿਆਣਾ : ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ ਕਾਲੋਨੀ ਸਲੇਮਟਾਬਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ੍ਰੀਚੰਦ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰ ਕੇ ਗੁਰੂ ਜਸ ਸਰਵਣ ਕੀਤਾ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਗਿਆਨੀ ਹਰਦੀਪ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਦੇ ਜਥੇ ਨੇ ਕੀਰਤਨ ਰਾਹੀਂ ਸੰਗਤ ਨੂੰ ਬਾਬਾ ਸ੍ਰੀਚੰਦ ਜੀ ਦੀ ਜੀਵਨੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਬੱਚਿਆਂ ਵੱਲੋਂ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਗਿਆਨੀ ਹਰਦੀਪ ਸਿੰਘ ਨੇ ਆਏ ਕੀਰਤਨੀ ਜਥਿਆਂ ਦਾ ਧੰਨਵਾਦ ਕਰਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਲੜ ਲੱਗ ਕੇ ਆਪਣਾ ਜੀਵਨ ਸਫ਼ਲ ਕਰਨਾ ਚਾਹੀਦਾ ਹੈ। ਇਸ ਮੌਕੇ ਗਿਆਨੀ ਹਰਦੀਪ ਸਿੰਘ ਨੇ ਸਮਾਗਮ 'ਚ ਪਹੁੰਚੀ ਸਮੂਹ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਮਹੰਤ ਬਾਵਾ ਉਂਕਾਰ ਦਾਸ ਖੁੱਡ ਮੁਹੱਲਾ ਵਾਲਿਆਂ ਨੇ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਅਤੇ ਸੰਗਤ ਨੂੰ ਬਾਬਾ ਸ੍ਰੀਚੰਦ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਕੌਂਸਲਰ ਆਰਡੀ ਸ਼ਰਮਾ, ਕੁਲਦੀਪ ਸਿੰਘ ਦੂਆ, ਇੰਜੀਨੀਅਰ ਮਨਦੀਪ ਸਿੰਘ, ਤਜਿੰਦਰ ਸਿੰਘ ਭੂਪੀ, ਸਾਬਕਾ ਐਸਡੀਓ ਚਮਕੌਰ ਸਿੰਘ, ਭਾਈ ਜਗਸੀਰ ਸਿੰਘ ਸੇਖੇਵਾਲ ਸਮੇਤ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ।