ਅਵਤਾਰ ਸਿੰਘ ਮੀਤ, ਡਾਬਾ/ਲੁਹਾਰਾ/ਲੁਧਿਆਣਾ : ਵਿਧਾਨ ਸਭਾ ਹਲਕਾ ਦੱਖਣੀ ਦੇ ਵਾਰਡ ਨੰਬਰ 33 ਦੇ ਇੰਚਾਰਜ ਬੀਬੀ ਸਰਬਜੀਤ ਕੌਰ ਸੰਧੂ ਨੂੰ ਉਨ੍ਹਾਂ ਦੀਆਂ ਹਲਕੇ ਵਿੱਚ ਕੀਤੀਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਸਰਕਲ ਰੇਰੂ ਸਾਹਿਬ ਲੋਹਾਰਾ ਦੀ ਪ੍ਰਧਾਨ ਬਣਾਇਆ ਗਿਆ ਹੈ। ਬੀਬੀ ਸੰਧੂ ਦੇ ਸਰਕਲ ਪ੍ਰਧਾਨ ਬਣਨ 'ਤੇ ਵਾਰਡ ਅਤੇ ਹਲਕੇ ਦੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਬੀਬੀ ਸਰਬਜੀਤ ਕੌਰ ਸੰਧੂ ਨੇ ਜ਼ਿਲ੍ਹਾ ਲੁਧਿਆਣਾ ਦੇ ਸ਼ੋ੍ਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਸੁਰਿੰਦਰ ਕੌਰ ਦਿਆਲ ਅਤੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।