ਲੱਕੀ ਘੁਮੈਤ, ਸਾਹਨੇਵਾਲ/ਲੁਧਿਆਣਾ : ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਚਹੂੜਵਾਲ ਦੇ ਪੰਚਾਇਤ ਮੈਂਬਰ ਬਾਗ ਸਿੰਘ ਵੱਲੋਂ ਪਿੰਡ 'ਚ ਮੀਟਿੰਗ ਕੀਤੀ ਗਈ। ਇਸ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਭਾਜਪਾ ਦੇ ਸੀਨੀਅਰ ਆਗੂ ਹਰਮਿੰਦਰ ਸਿੰਘ ਸੋਢੀ ਪਹੁੰਚੇ, ਜਿਨ੍ਹਾਂ ਦਾ ਪਿੰਡ ਵਾਸੀਆਂ ਨੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਹਰਮਿੰਦਰ ਸਿੰਘ ਸੋਢੀ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਿੰਡ ਵਾਸੀਆਂ ਦੀ ਮਦਦ ਲਈ ਦਿਨ-ਰਾਤ ਹਾਜ਼ਰ ਰਹਿਣਗੇ ਤੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀਆਂ ਸਕੀਮਾਂ ਦਾ ਲਾਭ ਦਿਵਾਉਣ ਲਈ ਵਚਨਬੱਧ ਰਹਿਣਗੇ। ਇਸ ਮੌਕੇ ਪਿੰਡ ਵਾਸੀਆਂ ਨੇ ਹਰਮਿੰਦਰ ਸਿੰਘ ਸੋਢੀ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਉਹ ਹਮੇਸ਼ਾ ਉਨ੍ਹਾਂ ਨਾਲ ਮੋਢੇ ਨਾ ਮੋਢਾ ਲਾ ਕੇ ਚੱਲਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖ਼ਜ਼ਾਨਾ ਸਿੰਘ, ਚੰਨ ਸਿੰਘ, ਸਾਜਨ ਸਿੰਘ, ਨਿਸ਼ਾਨ ਸਿੰਘ, ਮਲੂਕ ਸਿੰਘ, ਿਛੰਦਰ ਸਿੰਘ, ਕੁਲਵਿੰਦਰ ਸਿੰਘ, ਕੁਲਦੀਪ ਸਿੰਘ, ਅਜੀਤ ਸਿੰਘ, ਸਤਨਾਮ ਸਿੰਘ, ਭਜਨ ਸਿੰਘ, ਗੁਰਦਿੱਤ ਸਿੰਘ, ਗੁਰਪ੍ਰਰੀਤ ਸਿੰਘ, ਸਵਰਨ ਸਿੰਘ ਆਦਿ ਮੌਜੂਦ ਸਨ।