ਲੱਕੀ ਘੁਮੈਤ, ਸਾਹਨੇਵਾਲ/ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਨੂੰ ਦਿਤੀਆਂ ਜਾਂਦੀਆਂ ਸਹੂਲਤਾਂ ਤੋਂ ਪ੍ਰਭਾਵਿਤ ਹੋ ਕੇ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪਿੰਡ ਬੂਥਗੜ੍ਹ ਦੀ ਪੰਚਾਇਤ ਸਰਪੰਚ ਬੀਬੀ ਜਸਬੀਰ ਕੌਰ ਸਮੇਤ ਹਲਕਾ ਇੰਚਾਰਜ ਬੀਬੀ ਸਤਵਿੰਦਰ ਕੌਰ ਬਿੱਟੀ ਦੀ ਅਗਵਾਈ 'ਚ ਕਾਂਗਰਸ 'ਚ ਸ਼ਾਮਲ ਹੋ ਗਏ। ਇਸ ਮੌਕੇ ਬੀਬੀ ਬਿੱਟੀ ਨੇ ਸ਼ਾਮਲ ਹੋਏ ਪੰਚਾਇਤ ਮੈਂਬਰਾਂ ਨੂੰ ਸਿਰਪਾਓ ਪਾ ਕਿ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ 'ਚ ਕਾਂਗਰਸ ਸਰਕਾਰ ਨੇ ਉਹ ਕੰਮ ਕਰ ਕੇ ਦਿਖਾ ਦਿੱਤੇ ਹਨ, ਜਿਸ ਦੇ ਵਿਰੋਧੀ ਪਾਰਟੀਆਂ ਵੱਲੋਂ ਵਾਅਦੇ ਕੀਤੇ ਜਾ ਰਹੇ ਹਨ। ਬੀਬੀ ਬਿੱਟੀ ਨੇ ਸਰਪੰਚ ਜਸਵੀਰ ਕੌਰ ਅਤੇ ਸਮੂਹ ਗ੍ਰਾਮ ਪੰਚਾਇਤ ਨੂੰ ਵਿਸ਼ਵਾਸ ਦਿਵਾਇਆ ਕਿ ਪਿੰਡ ਦੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ। ਇਸ ਮੌਕੇ ਬਲਾਕ ਸੰਮਤੀ ਲੁਧਿਆਣਾ-2 ਦੇ ਚੇਅਰਮੈਨ ਬਲਵੀਰ ਸਿੰਘ ਬੁੱਢੇਵਾਲ, ਬਲਾਕ ਸੰਮਤੀ ਮੈਂਬਰ ਨਿਰਮਲ ਸਿੰਘ ਮੱਤੇਵਾੜਾ, ਬਾਬਾ ਨਾਜ਼ਰ ਨਾਥ ਜੀ, ਮੇਵਾ ਸਿੰਘ ਸਰਪੰਚ ਸਸਰਾਲੀ, ਐਡਵੋਕੇਟ ਰਣਜੀਤ ਸਿੰਘ ਸਿਵੀਆ ਤੋਂ ਇਲਾਵਾ ਮੇਵਾ ਸਿੰਘ ਪੰਚ, ਕਾਮਰੇਡ ਦਿਆ ਸਿੰਘ, ਕੁਲਦੀਪ ਸਿੰਘ, ਕੁਲਵੀਰ ਸਿੰਘ, ਲਾਡੀ, ਮੌਜੀ, ਦੀਪੂ, ਗੋਰੀ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।