- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੂਜਾ ਰਾਣੀ ਵੱਲੋਂ ਗਣਤੰਤਰ ਦਿਵਸ 'ਤੇ ਰਾਸ਼ਟਰੀ ਤਿਰੰਗਾ ਝੰਡਾ ਲਹਿਰਾਇਆ

ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ : ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਹੋਇਆ ਨਗਰ ਕੌਂਸਲ ਸਾਹਨੇਵਾਲ ਦੇ ਪ੍ਰਧਾਨ ਪੂਜਾ ਰਾਣੀ, ਈਓ ਬਲਵੀਰ ਸਿੰਘ ਗਿੱਲ ਅਤੇ ਟ੍ਰੇਡ ਵਿੰਗ ਜਿਲ੍ਹਾ ਦਿਹਾਤੀ ਪ੍ਰਧਾਨ ਰਾਜਦੀਪ ਭਾਟੀਆ ਅਤੇ ਸਮੂਹ ਕੌਂਸਲਰ ਸਮੇਤ ਨਗਰ ਕੌਂਸਲ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਰਾਸ਼ਟਰੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਗਾਇਨ ਕੀਤਾ ਗਿਆ। ਤਿਰੰਗਾ ਝੰਡਾ ਲਹਿਰਾਉਣ ਮੌਕੇ ਥਾਣਾ ਸਾਹਨੇਵਾਲ ਦੇ ਮੁਖੀ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਰਾਸ਼ਟਰੀ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ। ਸਕੂਲੀ ਬੱਚਿਆਂ ਨੂੰ ਪ੍ਰਧਾਨ ਪੂਜਾ ਰਾਣੀ ਅਤੇ ਪ੍ਰਧਾਨ ਰਾਜਦੀਪ ਭਾਟੀਆ ਸਮੇਤ ਹੋਰ ਮੈਂਬਰਾਂ ਵੱਲੋਂ ਗਿਫ਼ਟ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਧਾਨ ਪੂਜਾ ਰਾਣੀ ਵੱਲੋਂ ਆਪਣੇ ਸੰਬੋਧਨ ਦੌਰਾਨ ਸਮੂਹ ਦੇਸ਼ਵਾਸੀਆਂ ਤੋਂ ਇਲਾਵਾ ਕਸਬਾ ਸਾਹਨੇਵਾਲ ਦੇ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਅੱਜ ਦੇ ਦਿਨ ਭਾਰਤੀ ਸੰਵਿਧਾਨ ਦੀ ਸਥਾਪਨਾ ਹੋਈ ਸੀ ਅਤੇ ਇਸ ਦਿਨ ਨੂੰ ਗਣਤੰਤਰ ਦਿਵਸ ਦੇ ਰੂਪ ਵਿੱਚ ਪੂਰੇ ਭਾਰਤ ਅੰਦਰ ਸ਼ਰਧਾ ਭਾਵਨਾ ਨਾਲ 26 ਜਨਵਰੀ ਵਾਲੇ ਦਿਨ ਨੂੰ ਮਨਾਇਆ ਜਾਂਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਅਹਿਮ ਉਪਰਾਲਿਆਂ ਸਦਕਾ 26 ਜਨਵਰੀ 1950 ਨੂੰ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ, ਜਿਸ ਨੇ ਹਰ ਇੱਕ ਨਾਗਰਿਕ ਨੂੰ ਨਿਆਂ, ਆਜ਼ਾਦੀ, ਸਮਾਨਤਾ ਅਤੇ ਮਨੁੱਖੀ ਅਧਿਕਾਰਾਂ ਦਾ ਹੱਕ ਦਿੱਤਾ ਸੀ। ਇਸ ਮੌਕੇ ਪ੍ਰਧਾਨ ਰਾਜਦੀਪ ਭਾਟੀਆ ਨੇ ਗਣਤੰਤਰ ਦਿਵਸ ਦੀਆਂ ਸਮੂਹ ਦੇਸ਼ਵਾਸੀਆਂ ਨੂੰ ਮੁਬਾਰਕਾਂ ਦਿੰਦਿਆਂ ਦੇਸ਼ ਨੂੰ ਆਜ਼ਾਦ ਕਰਵਾਉਣ ਮੌਕੇ ਅਨੇਕਾਂ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਹੋਵੇ ਜਾਂ ਸੰਵਿਧਾਨ ਦੀ ਰੱਖਿਆ ’ਚ ਪੰਜਾਬੀਆਂ ਦਾ ਯੋਗਦਾਨ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਨਾਲ ਦਰਜ ਹੈ।
ਇਸ ਮੌਕੇ ਕੁਲਦੀਪ ਕੌਰ,ਸਵਰਨ ਕੁਮਾਰ ਸੋਨੀ,ਜੋਤੀ, ਕੁਲਜੀਤ ਸਿੰਘ ਸੰਧੂ, ਅਵਤਾਰ ਸਿੰਘ ਚਾਹਲ, ਕੁਲਵਿੰਦਰ ਕੌਰ ਧਾਲੀਵਾਲ, ਸਵਰਨਜੀਤ ਕੌਰ ਗਿੱਲ, ਜਸਵਿੰਦਰ ਕੌਰ ਤਲਵਾੜਾ,ਅੰਮ੍ਰਿਤਾ ਅਨੇਜਾ,ਅਮਨ ਪਨੇਸਰ, ਕੁਲਵਿੰਦਰ ਸਿੰਘ ਕਾਲਾ, ਪਲਵਿੰਦਰ ਸਿੰਘ ਸੰਧੂ (ਸਾਰੇ ਕੌਂਸਲਰ), ਪ੍ਰਧਾਨ ਅਜਮੇਰ ਸਿੰਘ ਧਾਲੀਵਾਲ, ਪ੍ਰਧਾਨ ਗੁਰਦੀਪ ਸਿੰਘ ਕੌਲ, ਅਮਰਜੀਤ ਸਿੰਘ ਬੱਬੂ, ਹਰਪ੍ਰੀਤ ਸਿੰਘ ਸੈਂਭੀ, ਇਕਬਾਲ ਸਿੰਘ ਜੰਡਿਆਲੀ (ਪੀਏ ਕੈਬਨਿਟ ਮੰਤਰੀ ਮੁੰਡੀਆਂ), ਸੁਰਿੰਦਰ ਭਾਟੀਆ, ਬਲਬੀਰ ਸਿੰਘ ਬੀਰੀ, ਬੇਅੰਤ ਸਿੰਘ ਬਿਲਗਾ, ਗੁਰਮੀਤ ਸਿੰਘ ਪੱਪੂ ਤਲਵਾੜਾ, ਸਤਵਿੰਦਰ ਸਿੰਘ ਹੈਪੀ, ਕਰਨ ਅਨੇਜਾ, ਬਲਜਿੰਦਰ ਸਿੰਘ ਚੌਹਾਨ, ਬਲਾਕ ਪ੍ਰਧਾਨ ਕੁਲਦੀਪ ਐਰੀ,ਪ੍ਰਭਜੋਤ ਖਾਲਸਾ, ਜਸਵੀਰ ਸਿੰਘ, ਗਗਨ ਭਾਟੀਆ, ਦਲਜੀਤ ਸਿੰਘ ਸੁੱਖਾ,ਨਰੇਸ਼ ਗੋਇਲ, ਵਿਸ਼ਾਲ ਬੇਗੜਾ ਆਦਿ ਭਾਰੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।