ਪੂਜਾ ਟ੍ਰੇਨਿੰਗ ਸੈਂਟਰ ਵੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਜੀਤਾ ਦਾ ਸਨਮਾਨ
ਪੂਜਾ ਟ੍ਰੇਨਿੰਗ ਸੈਂਟਰ ਵੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਾਇਸ ਪ੍ਰਧਾਨ ਜੀਤਾ ਦਾ ਸਨਮਾਨ
Publish Date: Tue, 28 Apr 2026 06:13 PM (IST)
Updated Date: Tue, 28 Apr 2026 06:16 PM (IST)
ਸਟਾਫ ਪ੍ਰਤੀਨਿੱਧ, ਪੰਜਾਬੀ ਜਾਗਰਣ ਲੁਧਿਆਣ ਪੂਜਾ ਟ੍ਰੇਨਿੰਗ ਸੈਂਟਰ ਤੇ ਵੈਲਫੇਅਰ ਸੁਸਾਇਟੀ ਵੱਲੋਂ ਮੈਡਮ ਪੂਜਾ ਦੀ ਅਗਵਾਈ ਹੇਠ ਅਮਨ ਨਗਰ ਵਿਖੇ ਸੰਖੇਪ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਕਾਂਗਰਸ ਪਾਰਟੀ ਲੁਧਿਆਣਾ ਸ਼ਹਿਰੀ ਦੇ ਵਾਇਸ ਪ੍ਰਧਾਨ ਅਮਰਜੀਤ ਜੀਤਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪ੍ਰਬੰਧਕਾਂ ਵੱਲੋਂ ਜੀਤਾ ਨੂੰ ਸਿਰੋਪਾ ਭੇਟ ਕਰ ਕੇ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਜੀਤਾ ਨੇ ਕਿਹਾ ਕਿ ਉਹ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦੇ ਬਹੁਤ ਧੰਨਵਾਦੀ ਜਿਨ੍ਹਾਂ ਨੇ ਉਨ੍ਹਾਂ ਨੂੰ ਵਾਇਸ ਪ੍ਰਧਾਨ ਦੀ ਜਿੰਮੇਵਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਵਲੋਂ ਦੇਸ਼ ਦੇ ਲੋਕਾਂ ਦੇ ਹਿੱਤ ਲਈ ਕੀਤੇ ਜਾ ਰਹੇ ਸੰਘਰਸ਼ ਅਤੇ ਉਨ੍ਹਾਂ ਵੱਲੋਂ ਦਿੱਤੇ ਸੰਦੇਸ਼ਾਂ ਨੂੰ ਘਰ-ਘਰ ਪਹੁੰਚਾਉਣਗੇ। ਇਸ ਮੌਕੇ ਕਾਂਗਰਸ ਪਾਰਟੀ ਦੇ ਜੁਗਿੰਦਰ ਵਰਤੀਆ, ਬਿੰਦਰ ਅਤੇ ਹੋਰ ਆਗੂ ਆਦਿ ਹਾਜ਼ਰ ਸਨ।