
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੂਨਮ ਅਰੋੜਾ ਪਨਬੱਸ ਦੇ ਡਾਇਰੈਕਟਰ ਬਣੇ, ਵਿਧਾਇਕ ਬੱਗਾ ਨੇ ਮੂੰਹ ਮਿੱਠਾ ਕਰਵਾਇਆ

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਸਰਕਾਰ ਵੱਲੋਂ ‘ਆਪ’ ਦੀ ਉੱਤਰੀ ਵਿਧਾਨ ਸਭਾ ਹਲਕੇ ਦੀ ਇੰਚਾਰਜ ਤੇ ਸਮਾਜਿਕ ਸੁਰੱਖਿਆ ਵਿਭਾਗ ਦੀ ਮੈਂਬਰ ਪੂਨਮ ਅਰੋੜਾ ਨੂੰ ਪਨਬੱਸ ਵਿੱਚ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਸਟੇਟ ਬੱਸ ਸਟੈਂਡ ਮੈਨੇਜਮੈਂਟ ਕੰਪਨੀ (ਪਨਬੱਸ) ਦਾ ਡਾਇਰੈਕਟਰ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਪਾਰਟੀ ਵਰਕਰਾਂ ਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪੂਨਮ ਅਰੋੜਾ ਪਹਿਲਾਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੈਂਬਰ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉੱਤਰੀ ਹਲਕੇ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦਾ ਧੰਨਵਾਦ ਕੀਤਾ। ਵਿਧਾਇਕ ਚੌਧਰੀ ਬੱਗਾ, ਕੌਂਸਲਰ ਅਮਨ ਬੱਗਾ, ਗੌਰਵ ਬੱਗਾ ਨੇ ਪੂਨਮ ਅਰੋੜਾ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਅਰੋੜਾ ਨੇ ਕਿਹਾ ਕਿ ਪਾਰਟੀ ਅਤੇ ਸਰਕਾਰ ਵੱਲੋਂ ਉਨ੍ਹਾਂ ’ਤੇ ਜਤਾਏ ਭਰੋਸੇ ਲਈ ਉਹ ਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।