- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੂਰਵਾਲਾ ਰੋਡ 'ਤੇ ਸੜਕ ਦੀ ਖਸਤਾ ਹਾਲਤ, ਬਾਰਿਸ਼ ਕਾਰਨ ਦੁਕਾਨਦਾਰਾਂ ਦਾ ਕਾਰੋਬਾਰ ਠੱਪ

ਸੁਰੇਸ਼ ਕੁਮਾਰ, ਪੰਜਾਬੀ ਜਾਗਰਣ, ਲੁਧਿਆਣਾ : ਹਲਕਾ ਲੁਧਿਆਣਾ ਪੂਰਬੀ ਅਧੀਨ ਆਉਂਦੇ ਨੂਰਵਾਲਾ ਰੋਡ ਦੀ ਹਾਲਤ ਕਈ ਮਹੀਨਿਆਂ ਤੋਂ ਖ਼ਸਤਾ ਬਣੀ ਹੋਈ ਹੈ, ਜਿਸ ਕਾਰਨ ਸਥਾਨਕ ਦੁਕਾਨਦਾਰਾਂ ਨੂੰ ਮੁਸ਼ਕਲਾਂ ਝੱਲਣੀਆਂ ਪੈ ਰਹੀਆਂ ਹਨ। ਦੁਕਾਨਦਾਰਾਂ ਅਨੁਸਾਰ ਨਹਿਰੀ ਪਾਣੀ ਦੀਆਂ ਪਾਈਪਾਂ ਪਾਉਣ ਕਾਰਨ ਸੜਕ ਨੂੰ ਪੁੱਟਿਆ ਸੀ, ਜਿਸ ਨੂੰ ਕਰੀਬ 5 ਤੋਂ 6 ਮਹੀਨੇ ਬੀਤ ਚੁੱਕੇ ਹਨ, ਪਰ ਅਜੇ ਤਕ ਸੜਕ ਦੀ ਮੁਰੰਮਤ ਨਹੀਂ ਹੋਈ। ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਨੂਰਵਾਲਾ ਰੋਡ ਦੇ ਲੋਕਾਂ ਵੱਲੋਂ ਬੀਤੇ ਦਿਨੀਂ ਸਰਕਾਰ ਤੇ ਹਲਕਾ ਵਿਧਾਇਕ ਖ਼ਿਲਾਫ਼ ਧਰਨਾ ਵੀ ਲਾਇਆ ਸੀ। ਧਰਨੇ ਤੋਂ ਬਾਅਦ ਹਲਕਾ ਵਿਧਾਇਕ ਵੱਲੋਂ ਜਲਦ ਕੰਮ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ ਸੀ, ਪਰ ਮਹੀਨਾ ਬੀਤ ਜਾਣ ਦੇ ਬਾਵਜੂਦ ਸੜਕ ਦੀ ਹਾਲਤ ਹੋਰ ਖ਼ਰਾਬ ਹੁੰਦੀ ਜਾ ਰਹੀ ਹੈ। ਅੱਜ ਜਨਮ ਅਸ਼ਟਮੀ ਦੇ ਤਿਉਹਾਰ ਕਾਰਨ ਦੁਕਾਨਦਾਰਾਂ ਨੂੰ ਸੀਜ਼ਨ ਲੱਗਣ ਦੀ ਆਸ ਸੀ, ਪਰ ਮੀਂਹ ਪੈਣ ਕਾਰਨ ਸੜਕ 'ਤੇ ਪਾਣੀ ਖੜ੍ਹਾ ਹੋਣ ਨਾਲ ਇਹ ਆਸ ਵੀ ਟੁੱਟ ਗਈ। ਦੁਕਾਨਾਂ ਦੇ ਅੱਗੇ ਪਾਣੀ ਭਰ ਜਾਣ ਕਾਰਨ ਗਾਹਕਾਂ ਦੀ ਆਵਾਜਾਈ ਬਿਲਕੁਲ ਘੱਟ ਗਈ ਹੈ, ਜਿਸ ਨਾਲ ਦੁਕਾਨਦਾਰਾਂ ਦਾ ਕਾਰੋਬਾਰ ਠੱਪ ਹੋ ਗਿਆ ਹੈ। ਦੁਕਾਨਦਾਰਾਂ ਨੇ ਪ੍ਰਸ਼ਾਸਨ ਤੋਂ ਸੜਕ ਦੀ ਮੁਰੰਮਤ ਕਰਵਾਉਣ ਦੀ ਮੰਗ ਕੀਤੀ ਹੈ।