ਸੁਖਦੇਵ ਗਰਗ, ਜਗਰਾਓਂ

ਜਗਰਾਓਂ ਦੇ ਅਗਵਾੜ ਲੋਪੋਂ ਵਿਖੇ ਸਥਿਤ ਨਿਊ ਪੰਜਾਬ ਪਬਲਿਕ ਸਕੂਲ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਪਿੰ੍ਸੀਪਲ ਨਰਿੰਦਰਪਾਲ ਕੌਰ ਨੇ ਦੱਸਿਆ ਸਾਇੰਸ ਗਰੁੱਪ 'ਚੋਂ ਸੰਦੀਪ ਕੌਰ ਨੇ 90 ਫ਼ੀਸਦੀ ਅੰਕਾਂ ਨਾਲ ਪਹਿਲਾ, ਪ੍ਰਭਜੋਤ ਕੌਰ ਰਾਏ ਨੇ 87.4 ਫ਼ੀਸਦੀ ਅੰਕਾਂ ਨਾਲ ਦੂਸਰਾ ਤੇ ਦਿਲਪ੍ਰਰੀਤ ਕੌਰ ਨੇ 85.8 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ।

ਉਨ੍ਹਾਂ ਦੱਸਿਆ ਕਾਮਰਸ ਗਰੁੱਪ ਦੇ ਗਗਨਦੀਪ ਕੌਰ 91.6 ਫ਼ੀਸਦੀ ਅੰਕਾਂ ਨਾਲ ਪਹਿਲਾ, ਮਹਿਕਦੀਪ ਕੌਰ ਨੇ 89.6 ਫ਼ੀਸਦੀ ਅੰਕਾਂ ਨਾਲ ਦੂਸਰਾ ਤੇ ਸੁਮਨਪ੍ਰਰੀਤ ਕੌਰ ਨੇ 88.2 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਹਿਊਮੈਨਟੀਜ (ਆਰਟਸ) ਗਰੁੱਪ 'ਚੋਂ ਅਨਮੋਲਦੀਪ ਕੌਰ ਤੇ ਜੋਤੀ ਨੇ 88.2 ਫ਼ੀਸਦੀ ਅੰਕ ਪ੍ਰਰਾਪਤ ਕਰ ਕੇ ਪਹਿਲਾ, ਨਵਜੋਤ ਕੌਰ ਨੇ 86.4 ਫ਼ੀਸਦੀ ਅੰਕਾਂ ਨਾਲ ਦੂਸਰਾ ਅਤੇ ਸਤਨਾਮ ਸਿੰਘ ਨੇ 84 ਫ਼ੀਸਦੀ ਕਰ ਕੇ ਤੀਸਰਾ ਸਥਾਨ ਹਾਸਲ ਕੀਤਾ। ਪਿੰ੍ਸੀਪਲ ਨਰਿੰਦਰਪਾਲ ਕੌਰ ਤੇ ਸਮੂਹ ਸਟਾਫ਼ ਨੇ ਇਨ੍ਹਾਂ ਬੱਚਿਆ ਤੇ ਇਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਬੱਚਿਆਂ ਦੇ ਮਾਪੇ ਵੀ ਹਾਜ਼ਰ ਸਨ।