15000 ਦੀ ਰਿਸ਼ਵਤ ਲੈਂਦਾ ਚੌਂਕੀ ਇੰਚਾਰਜ ਗ੍ਰਿਫਤਾਰ, ਧੋਖਾਧੜੀ ਨਾਲ ਸੰਬੰਧਿਤ ਮਾਮਲੇ 'ਚ ਲੈ ਰਿਹਾ ਸੀ ਰਿਸ਼ਵਤ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੌਰਵ ਨੇ ਵਿਜੀਲੈਂਸ ਬਿਊਰੋ ਨੂੰ ਜਾਣਕਾਰੀ ਦਿੱਤੀ ਕਿ ਉਸਦੇ ਭਰਾ ਅਮਿਤ ਕੁਮਾਰ ਉਰਫ ਪੱਬੀ ਦੇ ਖਿਲਾਫ 5 ਜਨਵਰੀ ਨੂੰ ਥਾਣਾ ਡਿਵੀਜ਼ਨ ਨੰਬਰ ਅੱਠ ਵਿੱਚ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ।
Publish Date: Wed, 25 Feb 2026 10:36 AM (IST)
Updated Date: Wed, 25 Feb 2026 10:38 AM (IST)
ਸੁਸ਼ੀਲ ਕੁਮਾਰ ਸ਼ਸ਼ੀ ,ਪੰਜਾਬੀ ਜਾਗਰਣ, ਲੁਧਿਆਣਾ :ਚੌਕਸੀ ਵਿਭਾਗ ਦੀ ਟੀਮ ਨੇ ਥਾਣਾ ਡਿਵੀਜ਼ਨ ਨੰਬਰ ਅੱਠ ਦੇ ਅਧੀਨ ਆਉਂਦੀ ਚੌਂਕੀ ਕੈਲਾਸ਼ ਦੇ ਇੰਚਾਰਜ ਏਐਸਆਈ ਜਨਕ ਰਾਜ ਨੂੰ 15000 ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਨਿਊ ਕੁੰਦਨਪੁਰੀ ਦੇ ਰਹਿਣ ਵਾਲੇ ਗੌਰਵ ਕੁਮਾਰ ਦੀ ਸ਼ਿਕਾਇਤ 'ਤੇ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੌਰਵ ਨੇ ਵਿਜੀਲੈਂਸ ਬਿਊਰੋ ਨੂੰ ਜਾਣਕਾਰੀ ਦਿੱਤੀ ਕਿ ਉਸਦੇ ਭਰਾ ਅਮਿਤ ਕੁਮਾਰ ਉਰਫ ਪੱਬੀ ਦੇ ਖਿਲਾਫ 5 ਜਨਵਰੀ ਨੂੰ ਥਾਣਾ ਡਿਵੀਜ਼ਨ ਨੰਬਰ ਅੱਠ ਵਿੱਚ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਦੋਸ਼ ਇਹ ਹਨ ਕਿ ਕਰੋੜਾਂ ਰੁਪਏ ਦੀ ਇਸ ਧੋਖਾਧੜੀ ਦੇ ਮਾਮਲੇ ਵਿੱਚ ਪੁਲਿਸ ਰਿਮਾਂਡ ਨਾ ਲੈਣ ਦੀ ਏਵਜ ਵਿੱਚ ਚੌਂਕੀ ਇੰਚਾਰਜ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਚੌਕਸੀ ਵਿਭਾਗ ਨੇ ਟਰੈਪ ਲਗਾਇਆ ਅਤੇ ਰਿਸ਼ਵਤ ਲੈਂਦੇ ਹੀ ਏਐਸਆਈ ਨੂੰ ਰੰਗੇ ਹੱਥੀਂ ਹਿਰਾਸਤ ਵਿੱਚ ਲੈ ਲਿਆ। ਚੌਕਸੀ ਵਿਭਾਗ ਦੀ ਟੀਮ ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਕਰ ਰਹੀ ਹੈ। ਚੌਕਸੀ ਵਿਭਾਗ ਦੇ ਐਸਐਸਪੀ ਵਰਿੰਦਰ ਬਰਾੜ ਮੁਤਾਬਕ ਬੁੱਧਵਾਰ ਨੂੰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।