ਵਿਦਿਆਰਥੀਆਂ ਦਾ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਵਿਖੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਾਣਕਾਰੀ ਦਿੰਦਿਆਂ ਸਕੂਲ ਦੇ ਪਿੰ੍ਸੀਪਲ ਨਵਤੇਜ ਸ਼ਰਮਾ ਨੇ ਦੱਸਿਆ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਵਿਦਿਆਰਥੀਆਂ ਦਾ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਉਨ੍ਹਾਂ ਦੱਸਿਆ ਇਸ ਮੁਕਾਬਲੇ 'ਚ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਤਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਵੱਲੋਂ ਨਸ਼ਿਆਂ ਸਬੰਧੀ ਵੱਖ-ਵੱਖ ਪ੍ਰਭਾਵਾਂ ਨੂੰ ਦਰਸਾਉਂਦੇ ਹੋਏ ਪੋਸਟਰ ਬਣਾਏ ਗਏ। ਸਕੂਲ ਦੀ ਸਾਇੰਸ ਅਧਿਆਪਿਕਾ ਗਗਨ ਭਾਟੀਆ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਪਿੰ੍ਸੀਪਲ ਨਵਤੇਜ ਸ਼ਰਮਾ ਨੇ ਕਿਹਾ ਨਸ਼ਿਆਂ ਦਾ ਵੱਧ ਰਿਹਾ ਕਹਿਰ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ। ਸਾਰੇ ਬੁੱਧੀਜੀਵੀਆਂ, ਧਾਰਮਿਕ ਸੰਗਠਨਾਂ ਦੇ ਨੁਮਾਇੰਦਿਆਂ ਤੇ ਵਿਦਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਸਮਾਜ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਮੌਕੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Publish Date: Tue, 03 Oct 2023 08:16 PM (IST)
Updated Date: Tue, 03 Oct 2023 08:16 PM (IST)
ਸਟਾਫ ਰਿਪੋਰਟਰ, ਖੰਨਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਵਿਖੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਾਣਕਾਰੀ ਦਿੰਦਿਆਂ ਸਕੂਲ ਦੇ ਪਿੰ੍ਸੀਪਲ ਨਵਤੇਜ ਸ਼ਰਮਾ ਨੇ ਦੱਸਿਆ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਵਿਦਿਆਰਥੀਆਂ ਦਾ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਉਨ੍ਹਾਂ ਦੱਸਿਆ ਇਸ ਮੁਕਾਬਲੇ 'ਚ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਤਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਵੱਲੋਂ ਨਸ਼ਿਆਂ ਸਬੰਧੀ ਵੱਖ-ਵੱਖ ਪ੍ਰਭਾਵਾਂ ਨੂੰ ਦਰਸਾਉਂਦੇ ਹੋਏ ਪੋਸਟਰ ਬਣਾਏ ਗਏ।
ਸਕੂਲ ਦੀ ਸਾਇੰਸ ਅਧਿਆਪਿਕਾ ਗਗਨ ਭਾਟੀਆ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਪਿੰ੍ਸੀਪਲ ਨਵਤੇਜ ਸ਼ਰਮਾ ਨੇ ਕਿਹਾ ਨਸ਼ਿਆਂ ਦਾ ਵੱਧ ਰਿਹਾ ਕਹਿਰ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ। ਸਾਰੇ ਬੁੱਧੀਜੀਵੀਆਂ, ਧਾਰਮਿਕ ਸੰਗਠਨਾਂ ਦੇ ਨੁਮਾਇੰਦਿਆਂ ਤੇ ਵਿਦਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਸਮਾਜ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਮੌਕੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।