ਸਟਾਫ ਰਿਪੋਰਟਰ, ਖੰਨਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਵਿਖੇ ਏਡਜ਼ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਪਿੰ੍ਸੀਪਲ ਨਵਤੇਜ ਸ਼ਰਮਾ ਨੇ ਦੱਸਿਆ ਏਡਜ਼ ਦਿਵਸ ਮੌਕੇ ਵਿਦਿਆਰਥੀਆਂ ਦਾ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ।

ਇਸ ਮੁਕਾਬਲੇ 'ਚ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਤਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਵੱਲੋਂ ਏਡਜ਼ ਬਿਮਾਰੀ ਦੇ ਸਬੰਧ 'ਚ ਵੱਖ-ਵੱਖ ਪ੍ਰਭਾਵਾਂ ਨੂੰ ਦਰਸਾਉਂਦੇ ਹੋਏ ਪੋਸਟਰ ਬਣਾਏ ਗਏ। ਸਕੂਲ ਦੇ ਸਾਇੰਸ ਅਧਿਆਪਕਾਵਾਂ ਸੁਮਨ ਤੇ ਗਗਨ ਭਾਟੀਆ ਵਲੋਂ ਵਿਦਿਆਰਥੀਆਂ ਨੂੰ ਏਡਜ਼ ਦੀ ਬਿਮਾਰੀ ਦੇ ਲੱਛਣਾਂ, ਪ੍ਰਭਾਵਾਂ ਤੇ ਇਸ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਪਿੰ੍ਸੀਪਲ ਨਵਤੇਜ ਸ਼ਰਮਾ ਨੇ ਕਿਹਾ ਉੱਚਾ ਤੇ ਸੁੱਚਾ ਨੈਤਿਕ ਜੀਵਨ ਹੀ ਇਸ ਬਿਮਾਰੀ ਤੋਂ ਬਚਣ ਦਾ ਪਹਿਲਾ ਉਪਾਅ ਹੈ। ਇਸ ਬਿਮਾਰੀ ਦਾ ਵਧ ਰਿਹਾ ਕਹਿਰ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ।