ਕੁਸ਼ਤੀ ਦੰਗਲ ਮੁਕਾਬਲਿਆਂ ਦਾ ਪੋਸਟਰ ਜਾਰੀ
ਕੁਸ਼ਤੀ ਦੰਗਲ ਮੁਕਾਬਲਿਆਂ ਦਾ ਪੋਸਟਰ ਜਾਰੀ
Publish Date: Sat, 28 Feb 2026 07:48 PM (IST)
Updated Date: Sun, 01 Mar 2026 04:13 AM (IST)

ਕੱਲ੍ਹ ਕੁਸ਼ਤੀ ਮਹਾਂਕੁੰਭ ਦੇ ਫਸਵੇਂ ਮੁਕਾਬਲੇ ਹੋਣਗੇ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਏਕੋਟ : ਸ਼ਹੀਦ ਬਾਬਾ ਸਿੱਧ ਭੋਹੀ ਜੀ ਦੇ ਅਸਥਾਨ ਪਿੰਡ ਭੈਣੀ ਦਰੇੜਾ ਵੱਲੋਂ ਸਾਲਾਨਾ ਮੇਲਾ ਕਰਵਾਇਆ ਜਾ ਰਿਹਾ ਹੈ। ਅੱਜ ਸਮਾਗਮਾਂ ਦੇ ਪਹਿਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ, ਜਿੰਨ੍ਹਾਂ ਦੇ 28 ਫਰਵਰੀ ਨੂੰ ਭੋਗ ਪਾਏ ਜਾਣਗੇ। ਇਸ ਮੌਕੇ ਕੁਸ਼ਤੀ ਦੰਗਲ ਮੁਕਾਬਲਿਆਂ ਦਾ ਪੋਸਟਰ ਜਾਰੀ ਕਰਦਿਆਂ ਪ੍ਰਧਾਨ ਹਰਦੇਵ ਸਿੰਘ ਖਾਲਸਾ, ਸਰਪੰਚ ਪ੍ਰਭਜੋਤ ਸਿੰਘ ਜੋਤੀ ਧਾਲੀਵਾਲ, ਚਰਨਜੀਤ ਸਿੰਘ ਧਾਲੀਵਾਲ, ਡਾ.ਸਤਪਾਲ ਸਿੰਘ ਧਾਲੀਵਾਲ, ਨੰਬਰਦਾਰ ਜਸਪ੍ਰੀਤ ਸਿੰਘ ਧਾਲੀਵਾਲ, ਚਰਨਜੀਤ ਸਿੰਘ ਚੰਨੀ, ਕੁਲਦੀਪ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਨਹਿਰੂ ਨੇ ਦੱਸਿਆ ਕਿ 2 ਮਾਰਚ 2026 ਦਿਨ-ਸੋਮਵਾਰ ਨੂੰ ਦੁਪਹਿਰ 2 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਭੈਣੀ ਦਰੇੜਾ ਵਿਖੇ ਕੁਸ਼ਤੀ ਦੰਗਲ ਮੁਕਾਬਲੇ ਕਰਵਾਏ ਜਾਣਗੇ। ਜਿਸ ਦੌਰਾਨ ਭੁਪਿੰਦਰ ਅਜਨਾਲਾ ਤੇ ਪ੍ਰਵੀਨ ਕੁਹਾਲੀ ਵਿਚਕਾਰ ਪਹਿਲੀ ਝੰਡੀ ਦੀ ਕੁਸ਼ਤੀ 1 ਲੱਖ ਰੁਪਏ, ਦੂਜੀ ਝੰਡੀ ਦੀ ਕੁਸ਼ਤੀ ਛੋਟਾ ਸੁਦਾਮ ਤੇ ਵੱਡਾ ਜੱਸਾ ਬਾਹੜੋਵਾਲ ਵਿਚਕਾਰ 1 ਲੱਖ ਰੁਪਏ ਅਤੇ ਤੀਜੀ ਝੰਡੀ ਦੀ ਕੁਸ਼ਤੀ ਵੱਡਾ ਸੁਦਾਮ ਤੇ ਗੌਰਵ ਵਿਚਕਾਰ 31 ਹਜ਼ਾਰ ਰੁਪਏ ਦੀ ਹੋਵੇਗੀ। ਇਸ ਤੋਂ ਇਲਾਵਾ ਰੱਸਾਕੱਸੀ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਐੱਨਆਰਆਈਜ਼ ਗੁਰਨਾਮ ਸਿੰਘ ਕੈਨੇਡਾ, ਜਸਵੀਰ ਸਿੰਘ ਯੂ.ਐੱਸ.ਏ, ਅਮਨਦੀਪ ਸਿੰਘ ਸੇਖੋਂ, ਪ੍ਰਿਤਪਾਲ ਸਿੰਘ ਦਿਉਲ, ਗੁਰਜੰਟ ਸਿੰਘ ਜਵੰਧਾ ਕੈਨੇਡਾ, ਗੁਰਪ੍ਰੀਤ ਸਿੰਘ ਗੋਰਾ ਕੈਨੇਡਾ, ਤਰਸੇਮ ਸਿੰਘ ਗਿੱਲ ਕੈਨੇਡਾ, ਪਰਮਵੀਰ ਸਿੰਘ ਆਸਟਰੇਲੀਆ, ਰਘਵੀਰ ਸਿੰਘ ਯੂ.ਐੱਸ.ਏ, ਬਲਰਾਜ ਸਿੰਘ ਧਾਲੀਵਾਲ, ਅਮਨਦੀਪ ਸਿੰਘ ਧਾਲੀਵਾਲ, ਹਰਮੀਤ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਯੂ.ਐੱਸ.ਏ, ਮਨਜਿੰਦਰ ਸਿੰਘ ਧਾਲੀਵਾਲ, ਇੰਦਰਜੀਤ ਸਿੰਘ ਧਾਲੀਵਾਲ, ਗੁਰਦੀਪ ਸਿੰਘ ਧਾਲੀਵਾਲ, ਅਮਰਿੰਦਰ ਸਿੰਘ ਧਾਲੀਵਾਲ, ਚਮਕੌਰ ਸਿੰਘ ਯੂ.ਐੱਸ.ਏ, ਹਰਵਿੰਦਰਪਾਲ ਸਿੰਘ ਯੂ.ਐੱਸ.ਏ, ਗੁਰਪ੍ਰੀਤ ਸਿੰਘ ਧਾਲੀਵਾਲ, ਚਮਕੌਰ ਸਿੰਘ ਸੱਬਾ, ਜੱਗਾ ਸਿੰਘ ਧਾਲੀਵਾਲ ਆਦਿ ਵੱਲੋਂ ਜੇਤੂ ਪਹਿਲਵਾਨਾਂ ਨੂੰ ਇਨਾਮਾਂ ਦੀ ਰਾਸ਼ੀ ਦਿੱਤੀ ਜਾਵੇਗੀ। ਇਸ ਮੌਕੇ ਸਾਬਕਾ ਸਰਪੰਚ ਜਗਤਾਰ ਸਿੰਘ ਭੈਣੀ ਦਰੇੜਾ, ਗੁਰਪਿੰਦਰ ਸਿੰਘ, ਗੁਰਪ੍ਰੀਤ ਸਿੰਘ ਸੇਖੋਂ, ਗੁਰਜੰਟ ਸਿੰਘ ਧਾਲੀਵਾਲ ਤੇ ਦਵਿੰਦਰ ਸਿੰਘ ਮਿੰਟੂ, ਬਲਵਿੰਦਰ ਸਿੰਘ ਬਿੰਦਾ, ਅਕਵਿੰਦਰ ਸਿੰਘ, ਨੰਬਰਦਾਰ ਸੁਖਦੀਪ ਸਿੰਘ ਕਾਲਾ, ਪੰਚ ਲਖਵੀਰ ਸਿੰਘ, ਪੰਚ ਸੁਰਿੰਦਰ ਸਿੰਘ, ਪੰਚ ਸੁਖਵਿੰਦਰ ਕੌਰ, ਪੰਚ ਹਰਪ੍ਰੀਤ ਕੌਰ, ਪੰਚ ਸੁਰਿੰਦਰਜੀਤ ਕੌਰ, ਪੰਚ ਪ੍ਰਿਤਪਾਲ ਸਿੰਘ ਬਾਘਾ, ਪੰਚ ਬੂਟਾ ਸਿੰਘ, ਸਾਬਕਾ ਪੰਚ ਈਸ਼ਰ ਸਿੰਘ, ਚੰਦ ਸਿੰਘ ਆਦਿ ਹਾਜ਼ਰ ਸਨ।