ਬਿਜਲੀ ਕੱਟਾਂ ਨੇ ਲੋਕਾਂ ਦਾ ਜੀਵਨ ਕੀਤਾ ਪ੍ਰਭਾਵਿਤ
ਬਿਜਲੀ ਕੱਟਾਂ ਨੇ ਲੋਕਾਂ ਦਾ ਜੀਵਨ ਕੀਤਾ ਪ੍ਰਭਾਵਿਤ
Publish Date: Thu, 23 Apr 2026 08:51 PM (IST)
Updated Date: Fri, 24 Apr 2026 04:13 AM (IST)
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ ਜਦੋਂ ਵੀ ਗਰਮੀਆਂ ਦਾ ਮੌਸਮ ਸ਼ੁਰੂ ਹੁੰਦਾ ਹੈ ਤਾਂ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਸਹੀ ਬਣਾਈ ਰੱਖਣ ਦੇ ਨਾਂ ’ਤੇ ਪੰਜਾਬ ਭਰ ’ਚ ਬਿਜਲੀ ਕੱਟ ਦਿੱਤੀ ਜਾਂਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਸਿੰਘ ਮੱਲੀ ਅਤੇ ਪ੍ਰੈਸ ਸਕੱਤਰ ਡਾ. ਸਤੀਸ਼ ਕੁਮਾਰ ਨੇ ਕੀਤਾ। ਭਾਜਪਾ ਆਗੂਆਂ ਨੇ ਕਿਹਾ ਕਿ ਬਿਜਲੀ ਵਿਭਾਗ ਵੱਲੋਂ ਰੱਖ-ਰਖਾਅ ਦੇ ਨਾਂ ’ਤੇ ਦਿਨ-ਭਰ ਬਿਜਲੀ ਕੱਟਾਂ ਨੇ ਲੋਕਾਂ ਦੇ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਪੰਜਾਬ ਸਰਕਾਰ ਦੇ 300 ਯੂਨਿਟ ਮੁਫ਼ਤ ਬਿਜਲੀ ਦੇ ਦਾਅਵੇ ’ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਬਿਜਲੀ ਮਹੀਨੇ ਵਿੱਚ ਸਿਰਫ਼ 10 ਤੋਂ 15 ਦਿਨ ਹੀ ਉਪਲਬਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਣ-ਐਲਾਨੇ ਬਿਜਲੀ ਕੱਟਾਂ ਕਾਰਨ, ਪਾਣੀ ਵੀ ਘਰਾਂ ਤੱਕ ਨਹੀਂ ਪਹੁੰਚ ਰਿਹਾ, ਜਿਸ ਨਾਲ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਜਦੋਂ ਗਰਮੀ ਆਪਣੇ ਸਿਖਰ ਤੇ ਹੈ, ਤਾਂ ਸਰਕਾਰ ਨੇ ਲੰਬੇ ਬਿਜਲੀ ਕੱਟ ਲਾਉਣੇ ਸ਼ੁਰੂ ਕਰ ਦਿੱਤੇ ਹਨ।