ਕੁਲਵਿੰਦਰ ਸਿੰਘ ਰਾਏ, ਖੰਨਾ : ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਜੁਆਂਇੰਟ ਫਾਰਮ ਦੇ ਐਲਾਨ 'ਤੇ ਮੰਡਲ ਦਫ਼ਤਰ ਖੰਨਾ ਦੇ ਸਾਹਮਣੇ ਆਪਣੀਆਂ ਮੰਗਾਂ ਸਬੰਧੀ ਇਕ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੀ ਅਗਵਾਈ ਮੁਲਾਜ਼ਮ ਆਗੂ ਸੁਖਵਿੰਦਰ ਸਿੰਘ ਰਾਜੂ ਨੇ ਕੀਤੀ। ਆਗੂਆਂ ਨੇ ਮੰਗ ਕੀਤੀ ਕਿ ਜੁਆਂਇੰਟ ਫਾਰਮ ਪੰਜਾਬ ਦੇ ਨਾਲ ਹੋਏ ਸਮਝੌਤਿਆਂ ਨੂੰ ਲਾਗੂ ਕੀਤਾ ਜਾਵੇ। ਇਨ੍ਹਾਂ 'ਚ ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕਰਨ, ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਬਿਜਲੀ ਦੀ ਰਿਆਇਤ ਦੇਣਾ, ਰੈਗੂਲਰ ਭਰਤੀ ਕਰਨਾ ਸ਼ਾਮਲ ਹਨ। ਇਸਦੇ ਨਾਲ ਹੀ 22 ਜੁਲਾਈ ਨੂੰ ਹੋਣ ਜਾ ਰਹੀ ਹੜਤਾਲ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਇਸਦੇ ਨਾਲ ਹੀ ਹਰਵਾਰਾ ਸਬ ਸਟੇਸ਼ਨ 'ਤੇ ਪਾਵਰਕਾਮ ਕਰਮੀ ਨਾਲ ਕੁੱਟਮਾਰ ਕਰਨ ਦੇ ਮੁਲਜ਼ਮਾਂ 'ਤੇ ਕੋਈ ਕਾਰਵਾਈ ਨਾ ਹੋਣ 'ਤੇ 13 ਜੁਲਾਈ ਨੂੰ ਭੜੀ ਸਬ ਸਟੇਸ਼ਨ ਦੇ ਸਾਹਮਣੇ ਧਰਨੇ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਸਰਕਲ ਪ੍ਰਧਾਨ ਮੱਖਣ ਸਿੰਘ, ਖੰਨਾ ਦਿਹਾਤੀ ਪ੍ਰਧਾਨ ਦਲਜੀਤ ਸਿੰਘ, ਈਦੂ ਖਾਨ, ਹਰਜਿੰਦਰ ਸਿੰਘ, ਮਨਦੀਪ ਸਿੰਘ, ਅੰਗਦ ਰਾਮ, ਜਤਿੰਦਰ ਸਿੰਘ, ਧਰਮਿੰਦਰ ਕੁਮਾਰ, ਮਲਿੰਦਰ ਸਿੰਘ, ਭਰਪੂਰ ਸਿੰਘ, ਬਲਜਿੰਦਰ ਸਿੰਘ, ਪਰਮਿੰਦਰ ਜੀਤ ਸਿੰਘ, ਆਦਿ ਹਾਜ਼ਰ ਸਨ।