ਦਲਵਿੰਦਰ ਸਿੰਘ ਰਛੀਨ, ਰਾਏਕੋਟ : ਇੱਥੋਂ ਦੇ ਵਿਧਾਇਕ ਨੂੰ ਪਾਵਰਕਾਮ ਜੱਥੇਬੰਦੀਆਂ ਵੱਲੋਂ ਮੰਗ ਪੱਤਰ ਸੌਂਪਦਿਆਂ ਸੂਬਾ ਸਰਕਾਰ ਨੂੰ ਇਹ ਮੰਗਾਂ ਲਾਗੂ ਕਰਵਾਉਣ ਦੀ ਅਪੀਲ ਕੀਤੀ ਗਈ। ਸ਼ੁੱਕਰਵਾਰ ਨੂੰ ਟੈਕਨੀਕਲ ਸਰਵਿਸ ਯੂਨੀਅਨ, ਮਨਿਸਟਰੀਅਲ ਸਰਵਿਸ ਯੂਨੀਅਨ ਤੇ ਇੰਪਲਾਈਜ਼ ਫੈੱਡਰੇਸ਼ਨ ਪਹਿਲਵਾਨ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਹਲਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੂੰ ਮੰਗ ਪੱਤਰ ਸੌਂਪਿਆ। ਆਗੂਆਂ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ 'ਚ ਡੀਏ ਦੀਆਂ ਬਕਾਇਆ ਕਿਸ਼ਤਾਂ ਦੇਣ, ਮੁੋਬਾਈਲ ਭੱਤੇ ਦੀ 50 ਫੀਸਦੀ ਕਟੌਤੀ ਬੰਦ ਕਰਨਾ ਸਮੇਤ ਬਾਕੀ ਮੰਗਾਂ ਨਾ ਮੰਨਣ ਕਾਰਨ ਜੱਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ। ਇਸ ਮੌਕੇ ਵਿਧਾਇਕ ਹਿੱਸੋਵਾਲ ਨੇ ਜੱਥੇਬੰਦੀਆਂ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਮੰਗਾਂ ਦੀ ਪੂਰਤੀ ਸਬੰਧੀ ਸਰਕਾਰ ਅੱਗੇ ਅਵਾਜ਼ ਚੁੱਕਣਗੇ। ਇਸ ਮੌਕੇ ਪ੍ਰਧਾਨ ਜਸਵੰਤ ਸਿੰਘ ਕੁਤਬਾ, ਤਰਲੋਚਨ ਸਿੰਘ ਹਠੂਰ, ਅਵਤਾਰ ਸਿੰਘ ਬੱਸੀਆਂ, ਸੁਖਚੈਨ ਸਿੰਘ, ਚਰਨ ਸਿੰਘ ਝੋਰੜਾਂ, ਜਗਤਾਰ ਸਿੰਘ ਚੀਮਾ, ਜਸਕਰਨ ਸਿੰਘ, ਜਗਦੇਵ ਸਿੰਘ, ਨਿਰਮਲ ਸਿੰਘ ਆਦਿ ਹਾਜ਼ਰ ਸਨ।