ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਵਿਖੇ ਪੀਪੀਟੀ ਮੁਕਾਬਲੇ ਕਰਵਾਏ
ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਵਿਖੇ ਪੀਪੀਟੀ ਮੁਕਾਬਲੇ ਕਰਵਾਏ
Publish Date: Thu, 02 Apr 2026 06:13 PM (IST)
Updated Date: Thu, 02 Apr 2026 06:16 PM (IST)
ਸਟਾਫ ਪ੍ਰਤੀਨਿੱਧ, ਪੰਜਾਬੀ ਜਾਗਰਣ ਲੁਧਿਆਣਾ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਲੁਧਿਆਣਾ ਵਿਖੇ ਕੰਪਿਊਟਰ ਸਾਇੰਸ ਤੇ ਐਪਲੀਕੇਸ਼ਨ ਵਿਭਾਗ ਦੇ ਮੁਖੀ ਕਰਨ ਮਦਾਨ ਦੀ ਅਗਵਾਈ ਹੇਠ ਪਾਵਰ ਪੁਆਇੰਟ ਪ੍ਰੈਜ਼ਨਟੇਸ਼ਨ ਮੁਕਾਬਲੇ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਵਿਭਾਗ ਮੁਖੀ ਨੇ ਪਾਵਰ ਪੁਆਇੰਟ ਪ੍ਰੈਜ਼ਨਟੇਸ਼ਨ ਦੇ ਮੁੱਖ ਪਹਿਲੂਆਂ, ਇਸ ਲਈ ਆਮ ਸੁਝਾਅ ਅਤੇ ਇਸ ਦੀਆਂ ਆਧੁਨਿਕ ਵਿਸ਼ੇਸ਼ਤਾਵਾਂ ਬਾਰੇ ਵਿਦਿਆਰਥਣਾਂ ਨੂੰ ਗਿਆਨ ਭਰਪੂਰ ਜਾਣਕਾਰੀ ਪ੍ਰਦਾਨ ਕੀਤੀ। ਇਸ ਮੁਕਾਬਲੇ ਵਿਚ ਬੀਸੀਏ ਅਤੇ ਬੀਬੀਏ ਦੀਆਂ ਵਿਦਿਆਰਥਣਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਕ੍ਰਮਵਾਰ ਪਹਿਲਾ,ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਜਿਸ ਦੌਰਾਨ ਤਾਨੀਆ, ਸੌਮਿਆ ਤੇ ਖ਼ੁਸ਼ੀ ਸਿੰਘ ਜੇਤੂ ਰਹੀਆਂ। ਕਾਲਜ ਪ੍ਰਿੰਸੀਪਲ ਡਾ.ਕਿਰਨਦੀਪ ਕੌਰ,ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨਾਂ ਨੇ ਵਿਭਾਗ ਦੇ ਸਮੂਹ ਸਟਾਫ਼ ਦੇ ਸਹਿਯੋਗ ਦੀ ਪ੍ਰਸ਼ੰਸਾ ਕਰਦਿਆਂ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ।