ਪਿੰਡ ਮੇਹਰਨਾਂ ਕਲਾਂ ’ਚ ਪ੍ਰਭਦੀਪ ਨੱਥੋਵਾਲ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਪਿੰਡ ਮੇਹਰਨਾਂ ਕਲਾਂ ’ਚ ਪ੍ਰਭਦੀਪ ਨੱਥੋਵਾਲ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
Publish Date: Sat, 21 Nov 2026 07:58 PM (IST)
Updated Date: Sun, 22 Nov 2026 04:07 AM (IST)
17 ਪਿੰਡ ਮਹੇਰਨਾ ਕਲਾਂ ਵਿਖੇ ਅਕਾਲੀ ਉਮੀਦਵਾਰ ਪ੍ਭਦੀਪ ਸਿੰਘ ਨੱਥੋਵਾਲ ਅਤੇ ਆਗੂਆਂ ਨੂੰ ਸਨਮਾਨਿਤ ਕਰਦੇ ਹੋਏ ਪਿੰਡ ਵਾਸੀ। * ਕਿਹਾ, ਅਕਾਲੀ ਸਰਕਾਰ ਸਮੇਂ ਹੀ ਹੋਇਆ ਪੰਜਾਬ ਦਾ ਅਸਲ ਵਿਕਾਸ * ‘ਆਪ’ ਸਰਕਾਰ ਨੇ ਲਾਏ ਸਿਰਫ਼ ਲਾਅਰੇ : ਨੱਥੋਵਾਲ ਠਾਕੁਰਜੀਤ ਸਿੰਘ ਤਾਜਪੁਰੀ, ਪੰਜਾਬੀ ਜਾਗਰਣ, ਰਾਏਕੋਟ : ਵਿਧਾਨ ਸਭਾ ਹਲਕਾ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਪ੍ਰਭਦੀਪ ਸਿੰਘ ਨੱਥੋਵਾਲ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਪਿੰਡ ਮਹੇਰਨਾ ਕਲਾਂ ਵਿਖੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਿਛਲੀ ਅਕਾਲੀ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਪ੍ਰਭਦੀਪ ਸਿੰਘ ਨੱਥੋਵਾਲ ਨੇ ਕਿਹਾ ਕਿ ਪੰਜਾਬ ਦਾ ਅਸਲ ਅਤੇ ਬੁਨਿਆਦੀ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਿੱਚ ਸੜਕਾਂ, ਪੁਲਾਂ, ਸਿੱਖਿਆ, ਸਿਹਤ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਨੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਕਈ ਅਜਿਹੇ ਪ੍ਰਾਜੈਕਟ ਸ਼ੁਰੂ ਕੀਤੇ, ਜਿਨ੍ਹਾਂ ਦਾ ਲਾਭ ਅੱਜ ਵੀ ਪੰਜਾਬ ਦੇ ਲੋਕਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸਾਢੇ ਚਾਰ ਸਾਲ ਤੋਂ ਉੱਪਰ ਸਮਾਂ ਬੀਤਣ ਦੇ ਬਾਵਜੂਦ ਪੰਜਾਬ ਦਾ ਵਿਕਾਸ ਜ਼ਮੀਨੀ ਪੱਧਰ ’ਤੇ ਦਿਖਾਈ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਸਿਰਫ਼ ਐਲਾਨਾਂ ਅਤੇ ਲਾਰਿਆਂ ਤੱਕ ਸੀਮਤ ਰਹਿ ਗਈ ਹੈ, ਜਦਕਿ ਲੋਕ ਅੱਜ ਵੀ ਮੁੱਢਲੀਆਂ ਸਹੂਲਤਾਂ ਲਈ ਸੰਘਰਸ਼ ਕਰ ਰਹੇ ਹਨ। ਨੱਥੋਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਬੇਹਤਰੀ, ਤਰੱਕੀ ਅਤੇ ਮਜ਼ਬੂਤ ਭਵਿੱਖ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਵਚਨਬੱਧ ਹੈ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਪ੍ਰਭਦੀਪ ਨੱਥੋਵਾਲ ਅਤੇ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਕਰਮਜੀਤ ਸਿੰਘ, ਮਨਪ੍ਰੀਤ ਸਿੰਘ, ਸਰਕਲ ਪ੍ਰਧਾਨ ਸੁਖਰਾਜ ਸਿੰਘ, ਕਿ੍ਪਾਲ ਸਿੰਘ ਸੈਕਟਰੀ, ਪੀ੍ਤਮ ਸਿੰਘ ਪ੍ਰਧਾਨ, ਪ੍ਰਗਟ ਸਿੰਘ, ਪ੍ਰਦੀਪ ਸਿੰਘ, ਅਜੀਤ ਸਿੰਘ, ਲਖਵੀਰ ਸਿੰਘ, ਸੰਦੀਪ ਸਿੰਘ, ਰੀਜਵੀਰ ਸਿੰਘ, ਜਰਨੈਲ ਸਿੰਘ, ਮੇਜਰ ਸਿੰਘ, ਗੁਰਿੰਦਰ ਸਿੰਘ, ਰਾਜ ਸਿੰਘ, ਮਨਵੀਰ ਸਿੰਘ, ਦਵਿੰਦਰ ਸਿੰਘ ਪੰਚ, ਗੁਰਧਿਆਨ ਸਿੰਘ ਹਾਜ਼ਰ ਸਨ।