- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਟਾਹਲੀਆਣਾ ਸਾਹਿਬ ’ਚ ਪ੍ਰਭਦੀਪ ਨੱਥੋਵਾਲ ਨਤਮਸਤਕ ਹੋਏ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਏਕੋਟ : ਸਾਬਕਾ ਡਿਪਟੀ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਉਮੀਦਵਾਰ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਸ਼ੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਪ੍ਰਭਦੀਪ ਸਿੰਘ ਨੱਥੋਵਾਲ ਵੱਲੋਂ ਮੰਗਲਵਾਰ ਆਪਣੇ ਸਮਰਥਕਾਂ ਸਮੇਤ ਧਾਰਮਿਕ ਅਸਥਾਨਾਂ ’ਚ ਹਾਜ਼ਰੀ ਲਗਵਾਈ। ਇਸ ਮੌਕੇ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ, ਪਰਾਤਨ ਮੰਦਰ ਸ਼ਿਵਾਲਾ ਖ਼ਾਮ ਤਲਾਅ ਵਾਲਾ ਅਤੇ ਜੈਨ ਸਮਾਜ ਦੇ ਮੰਦਰ ਨਤਮਸਤਕ ਹੋਏ, ਉਥੇ ਮੌਜੂਦ ਜੈਨੀਆਂ ਦੇ ਮਹਾਂਪੁਰਸ਼ਾਂ ਤੋਂ ਅਸ਼ੀਰਵਾਦ ਲੈਣ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰਦਿਆਂ ਮੌਜੂਦ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਉਹ ਤੱਕੜੇ ਹੋ ਕੇ ਚੋਣ ਲੜਨ ਤਾਂ ਜੋ ਮੌਜੂਦਾ ਸਰਕਾਰ ਜੋ ਭ੍ਰਿਸ਼ਟਾਚਾਰ ਦੀ ਦਲਦਲ ਵਿੱਚ ਫਸ ਚੁੱਕੀ ਹੈ, ਉਸ ਨੂੰ ਚੱਲਦਾ ਕੀਤਾ ਜਾ ਸਕੇ ਅਤੇ ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸਾਫ਼ ਅਕਸ ਵਾਲੀ ਸਰਕਾਰ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਸਾਫ਼ ਸੁਥਰਾ ਤੇ ਭ੍ਰਿਸ਼ਟਾਚਾਰ ਮੁਕਤ ਰਾਜ ਭਾਗ ਮਿਲ ਸਕੇ। ਇਸ ਮੌਕੇ ਐੱਸਜੀਪੀਸੀ ਮੈਂਬਰ ਜਗਜੀਤ ਸਿੰਘ ਤਲਵੰਡੀ, ਗੁਰਮੇਲ ਸਿੰਘ ਆਂਡਲੂ, ਪ੍ਰਿਤਪਾਲ ਸਿੰਘ, ਅਮਨਦੀਪ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਸ਼ਰਨਜੀਤ ਸਿੰਘ ਬੜੂੰਦੀ, ਇੰਦਰਜੀਤ ਸਿੰਘ ਗੌਂਦਵਾਲ, ਬਿੰਦਰ ਸਿੰਘ ਧੂਲਕੋਟ ਆਦਿ ਹਾਜ਼ਰ ਸਨ।