- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੈਂਟੀਨਲ ਸਕੂਲ ਵਿਚ ਉਤਸ਼ਾਹ ਨਾਲ ਮਨਾਇਆ ਪ੍ਰਕਾਸ਼ ਪੁਰਬ ਦਾ ਦਿਹਾੜਾ

ਸਰਵਣ ਸਿੰਘ ਭੰਗਲਾਂ, ਪੰਜਾਬੀ ਜਾਗਰਣ
ਸਮਰਾਲਾ : ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਤੀਜੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਗੁਰੂ ਸਾਹਿਬ ਦੇ ਜੀਵਨ, ਮਹਾਨ ਵਿਚਾਰਾਂ ਅਤੇ ਸਰਬੱਤ ਦੇ ਭਲੇ ਦੀ ਸਿੱਖਿਆ ਨੂੰ ਯਾਦ ਕੀਤਾ। ਸਮਾਗਮ ਦਾ ਆਰੰਭ ਅਧਿਆਪਕਾਂ ਵੱਲੋਂ ਪਵਿੱਤਰ ਮੂਲ ਮੰਤਰ ਪਾਠ ਦੇ ਉਚਾਰਨ ਨਾਲ ਕੀਤਾ ਗਿਆ। ਸਮੂਹ ਵਿਦਿਆਰਾਥੀਆਂ ਅਤੇ ਅਧਿਆਪਕਾਂ ਨੇ ਸ਼ਰਧਾ ਨਾਲ ਇਸ ਪਵਿੱਤਰ ਸਮਾਗਮ ਵਿੱਚ ਹਿੱਸਾ ਲਿਆ ਅਤੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਆਪਣੀ ਨਿਮਰ ਸ਼ਰਧਾ ਭੇਟ ਕੀਤੀ। ਇਸ ਦੌਰਾਨ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਕਿਹਾ ਕਿ ਇਸ ਪਵਿੱਤਰ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਨਾ, ਉਨ੍ਹਾਂ ਵਿੱਚ ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਅਤੇ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਨਾ ਸੀ। ਸਕੂਲ ਵੱਲੋਂ ਅਜਿਹੇ ਸਮਾਗਮਾਂ ਰਾਹੀਂ ਵਿਦਿਆਰਥੀਆਂ ਨੂੰ ਮਹਾਨ ਗੁਰੂ ਸਾਹਿਬਾਨ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਦੇ ਜੀਵਨ ਵਿੱਚ ਅਨੁਸ਼ਾਸਨ, ਸਦਭਾਵਨਾ ਅਤੇ ਭਾਵਨਾ ਨੂੰ ਮਜ਼ਬੂਤ ਕਰਨ ਦਾ ਉਪਰਾਲਾ ਕੀਤਾ ਜਾਂਦਾ ਹੈ।