- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਬੀਐੱਸਬੀ ਸਕੂਲ ’ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕੌਸ਼ਲ ਮੱਲ੍ਹਾ, ਪੰਜਾਬੀ ਜਾਗਰਣ
ਹਠੂਰ : ਬੀਬੀਐੱਸਬੀ ਕਾਨਵੈਂਟ ਸਕੂਲ ਚਕਰ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸਨੀ ਅਰੋੜਾ ਦੀ ਅਗਵਾਈ ਹੇਠ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਜਪੁਜੀ ਸਾਹਿਬ ਜੀ, ਸ੍ਰੀ ਚੌਪਈ ਸਾਹਿਬ ਜੀ, ਸ੍ਰੀ ਅਨੰਦ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਵੱਲੋਂ ਸ਼ਬਦ ਕੀਰਤਨ, ਧਾਰਮਿਕ ਗੀਤ ਅਤੇ ਕਵੀਸ਼ਰੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਸਕੂਲੀ ਬੱਚਿਆ ਨੇ ਗੱਤਕੇ ਦੇ ਜੌਹਰ ਦਿਖਾਏ। ਇਸ ਮੌਕੇ ਚੇਅਰਮੈਨ ਸਨੀ ਅਰੋੜਾ, ਪ੍ਰਧਾਨ ਹਰੀਕਿ੍ਰਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਪਿ੍ਰੰਸੀਪਲ ਵਿਮਲ ਚੰਡੋਕ, ਜਨਰਲ ਸੈਕਰੇਟਰੀ ਅੰਜੂ ਬਾਲਾ, ਮੈਨੇਜਰ ਗਗਨਦੀਪ ਬਾਵਾ ਨੇ ਸਾਂਝੇ ਤੌਰ ’ਤੇ ਸਕੂਲੀ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਵਿਸਥਾਰਪੂਰਵਕ ਚਾਨਣਾ ਪਾਇਆ ਅਤੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।