ਪੰਜਾਬੀ ਸਾਹਿਤ ਅਕਾਦਮੀ ਦੀ ਨਵੀਂ ਟੀਮ ਲਈ ਤਿਆਰੀਆਂ ਸ਼ੁਰੂ: 2026-28 ਦੇ ਕਾਰਜਕਾਲ ਲਈ 15 ਮਾਰਚ ਨੂੰ ਪੈਣਗੀਆਂ ਵੋਟਾਂ
ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਅਪ੍ਰੈਲ 2025 ਤੋਂ ਹੁਣ ਤੱਕ ਦੀਆਂ ਸਾਹਿਤਕ ਸਰਗਰਮੀਆਂ ਦੀ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਸਾਲ 2026-2027 ਦਾ ਅਨੁਮਾਨਤ ਬਜਟ ਪੇਸ਼ ਕੀਤਾ, ਜਿਸ ਨੂੰ ਪ੍ਰਵਾਨ ਕਰ ਲਿਆ ਗਿਆ। ਅਕਾਦਮੀ ਦੀ ਅਪ੍ਰੈਲ 2026-2028 ਤੱਕ ਦੀ ਚੋਣ ਸਬੰਧੀ ਫ਼ੈਸਲਾ ਕੀਤਾ ਗਿਆ ਕਿ ਚੋਣ 15 ਮਾਰਚ, 2026 ਨੂੰ ਪੰਜਾਬੀ ਭਵਨ ਵਿਖੇ ਕਰਵਾਈ ਜਾਵੇਗੀ।
Publish Date: Mon, 12 Jan 2026 09:13 AM (IST)
Updated Date: Mon, 12 Jan 2026 09:16 AM (IST)
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬੀ ਭਵਨ ਵਿਖੇ ਐਤਵਾਰ ਨੂੰ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੀ ਜਨਰਲ ਕੌਂਸਲ ਦੀ ਇਕੱਤਰਤਾ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਪ੍ਰਧਾਨਗੀ ਮੰਡਲ ’ਚ ਸਾਬਕਾ ਪ੍ਰਧਾਨ ਡਾ. ਸਰਦਾਰਾ ਸਿੰਘ ਜੌਹਲ, ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਸ਼ਾਮਲ ਸਨ। ਡਾ. ਸਰਬਜੀਤ ਸਿੰਘ ਨੇ ਸਮੂਹ ਮੈਂਬਰਾਂ ਨੂੰ ਜੀ ਆਇਆਂ ਕਹਿੰਦੇ ਹੋਏ ਦੋ ਸਾਲ ’ਚ ਹੋਏ ਉਨ੍ਹਾਂ ਵੱਡੇ ਕਾਰਜਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਨਾਲ ਅਕਾਦਮੀ ਦਾ ਸਮਾਜ ’ਚ ਕੱਦ ਉੱਚਾ ਹੋਇਆ ਹੈ। ਪ੍ਰੋ. ਕਿਸ਼ਨ ਸਿੰਘ ਰਚਨਾਵਲੀ ਦੇ ਸੰਪੂਰਨ ਸੈੱਟ ਤੋਂ ਇਲਾਵਾ ਆਲੋਚਨਾ ਮੈਗਜ਼ੀਨ ਦੀ ਲਗਾਤਾਰਤਾ ਨੂੰ ਬਣਾਈ ਰੱਖਣਾ ਅਤੇ ਇਸ ਤੋਂ ਬਿਨਾਂ ਮਾਤ ਭਾਸ਼ਾ ਸਬੰਧੀ ਤੇ ਕੁਝ ਹੋਰ ਪੁਸਤਕਾਂ ਵੀ ਛਾਪੀਆਂ।
ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਅਪ੍ਰੈਲ 2025 ਤੋਂ ਹੁਣ ਤੱਕ ਦੀਆਂ ਸਾਹਿਤਕ ਸਰਗਰਮੀਆਂ ਦੀ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਸਾਲ 2026-2027 ਦਾ ਅਨੁਮਾਨਤ ਬਜਟ ਪੇਸ਼ ਕੀਤਾ, ਜਿਸ ਨੂੰ ਪ੍ਰਵਾਨ ਕਰ ਲਿਆ ਗਿਆ। ਅਕਾਦਮੀ ਦੀ ਅਪ੍ਰੈਲ 2026-2028 ਤੱਕ ਦੀ ਚੋਣ ਸਬੰਧੀ ਫ਼ੈਸਲਾ ਕੀਤਾ ਗਿਆ ਕਿ ਚੋਣ 15 ਮਾਰਚ, 2026 ਨੂੰ ਪੰਜਾਬੀ ਭਵਨ ਵਿਖੇ ਕਰਵਾਈ ਜਾਵੇਗੀ। ਚੋਣ ਕਰਾਉਣ ਲਈ ਮੁੱਖ ਚੋਣ ਅਧਿਕਾਰੀ ਵਿਜੈ ਕੁਮਾਰ ਦੱਤਾ ਹੋਣਗੇ ਅਤੇ ਡਾ. ਬਲਵਿੰਦਰ ਸਿੰਘ ਔਲਖ, ਡਾ. ਕੁਲਵਿੰਦਰ ਕੌਰ ਮਿਨਹਾਸ ਉਨ੍ਹਾਂ ਨੂੰ ਸਹਿਯੋਗ ਕਰਨਗੇ। ਅਕਾਦਮੀ ਦਾ ਸਰਬਉੱਚ ਸਨਮਾਨ ਫੈਲੋਸ਼ਿਪ ਸਾਬਕਾ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੂੰ ਦੇਣ ਲਈ ਪ੍ਰਬੰਧਕੀ ਬੋਰਡ ਦੇ ਫ਼ੈਸਲੇ ਨੂੰ ਸਰਬਸੰਮਤੀ ਨਾਲ ਜਨਰਲ ਕੌਂਸਲ ਵਲੋਂ ਪ੍ਰਵਾਨ ਕੀਤਾ ਗਿਆ। ਇਸ ਮੌਕੇ ਅਕਾਦਮੀ ਦੇ ਸਾਬਕਾ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ, ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ, ਮਲਕੀਅਤ ਸਿੰਘ ਔਲਖ, ਡਾ. ਰਤਨ ਸਿੰਘ ਢਿੱਲੋਂ, ਸੁਰਿੰਦਰ ਦੀਪ ਕੌਰ, ਸੁਰਿੰਦਰ ਸਿੰਘ ਕੈਲੇ, ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ, ਡਾ. ਗੁਰਇਕਬਾਲ ਸਿੰਘ, ਡਾ. ਸੰਤੋਖ ਸਿੰਘ ਸੁੱਖੀ, ਜਸਵੀਰ ਝੱਜ, ਡਾ. ਅਰਵਿੰਦਰ ਕੌਰ ਕਾਕੜਾ, ਡਾ. ਗੁਰਚਰਨ ਕੌਰ ਕੋਚਰ, ਸ਼ਬਦੀਸ਼, ਡਾ. ਹਰਵਿੰਦਰ ਸਿੰਘ ਸਿਰਸਾ ਆਦਿ ਵੀ ਹਾਜ਼ਰ ਸਨ।