ਤਿਆਰੀਆਂ ਮੁਕੰਮਲ, ਜਵੱਦੀ ਟਕਸਾਲ ਵਿਖੇ ਫਰੀ ਮੈਡੀਕਲ ਕੈਂਪ ਅੱਜ
ਤਿਆਰੀਆਂ ਮੁਕੰਮਲ,ਜਵੱਦੀ ਟਕਸਾਲ ਵਿਖੇ ਫਰੀ ਮੈਡੀਕਲ ਕੈਂਪ ਅੱਜ
Publish Date: Sat, 07 Mar 2026 06:23 PM (IST)
Updated Date: Sat, 07 Mar 2026 06:27 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਲੁਧਿਆਣਾ ਸੰਤ ਬਾਬਾ ਸੁੱਚਾ ਸਿੰਘ ਵੱਲੋਂ ਸਥਾਪਿਤ ਕੀਤੀ ਜਵੱਦੀ ਟਕਸਾਲ ਵਿਖੇ ਅੱਜ (8 ਮਾਰਚ) 9 ਵਜੇ ਤੋਂ ਗੁਰਦੁਆਰਾ ਸਾਹਿਬ ਦੀ ਬੇਸਮੇਂਟ ਵਿਚ ਇਕ ਫਰੀ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਟਕਸਾਲ ਦੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਕਰਨਗੇ ਜਿਸ ਵਿੱਚ ਸ਼੍ਰੀ ਅੰਮ੍ਰਿਤ ਕੀਰਤਨ ਸੁਸਾਇਟੀ ਦੇ ਸਮੂਹ ਮੈਂਬਰ ਆਪਣਾ ਪੂਰਨ ਸਹਿਯੋਗ ਦੇਣਗੇ। ਸੁਸਾਇਟੀ ਦੇ ਸੀਨੀਅਰ ਮੈਂਬਰ ਮਾਤਾ ਬਲਦੇਵ ਕੌਰ ਨੇ ਦੱਸਿਆ ਇਸ ਕੈਂਪ ਵਿਚ ਜਿੱਥੇ ਵੱਖ-ਵੱਖ ਰੋਗਾਂ ਦੇ ਮਾਹਿਰ ਮਰੀਜ਼ਾਂ ਦਾ ਮੁਫਤ ਚੈੱਕਅਪ ਕਰਨਗੇ ਉੱਥੇ ਵੱਖ-ਵੱਖ ਰੋਗਾਂ ਦੇ ਟੈਸਟ ਵੀ ਫਰੀ ਹੋਣਗੇ। ਦਵਾਈਆਂ ਅਤੇ ਐਨਕਾਂ ਵੀ ਮੁਫਤ ਦਿੱਤੀਆਂ ਜਾਣਗੀਆਂ। ਸੁਸਾਇਟੀ ਦੇ ਚੇਅਰਮੈਂਨ ਮਾਸਟਰ ਤਰਲੋਚਨ ਸਿੰਘ ਨੇ ਦੱਸਿਆ ਕਿ ਕੈਂਪ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਮੇਂ ਗੁਰੂ ਕੇ ਲੰਗਰ ਅਤੁੱਟ ਵਰਤਣਗੇ।