ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ
Publish Date: Sun, 01 Nov 2026 08:33 PM (IST)
Updated Date: Mon, 02 Nov 2026 04:05 AM (IST)
ਡਿਪਟੀ ਕਮਿਸ਼ਨਰ ਵੱਲੋਂ ਕਾਊਂਟਿੰਗ ਸੈਂਟਰਾਂ ਤੇ ਈ.ਵੀ.ਐੱਮ. ਸਟਰਾਂਗ ਰੂਮਾਂ ਦਾ ਸਾਂਝਾ ਨਿਰੀਖਣ ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ, ਖੰਨਾ : ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਲੁਧਿਆਣਾ ਵੱਲੋਂ ਅੱਜ ਪੁਲਿਸ ਕਮਿਸ਼ਨਰ ਲੁਧਿਆਣਾ, ਸੀਨੀਅਰ ਪੁਲਿਸ ਕਪਤਾਨ ਲੁਧਿਆਣਾ ਦਿਹਾਤੀ ਤੇ ਸੀਨੀਅਰ ਪੁਲਿਸ ਕਪਤਾਨ ਖੰਨਾ ਦੇ ਨੁਮਾਇੰਦਿਆਂ ਨਾਲ ਜ਼ਿਲ੍ਹੇ ’ਚ ਸਥਾਪਿਤ ਵੱਖ-ਵੱਖ ਕਾਊਂਟਿੰਗ ਸੈਂਟਰਾਂ ਤੇ ਈਵੀਐੱਮ ਸਟਰਾਂਗ ਰੂਮਾਂ ਦਾ ਸਾਂਝਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਅਧਿਕਾਰੀਆਂ ਵੱਲੋਂ ਕਾਊਂਟਿੰਗ ਸੈਂਟਰਾਂ ਤੇ ਈਵੀਐੱਮ ਸਟਰਾਂਗ ਰੂਮਾਂ ਵਿਖੇ ਸੁਰੱਖਿਆ ਪ੍ਰਬੰਧਾਂ, ਬੁਨਿਆਦੀ ਸਹੂਲਤਾਂ ਤੇ ਹੋਰ ਲੋੜੀਂਦੇ ਇੰਤਜ਼ਾਮਾਂ ਦਾ ਜਾਇਜ਼ਾ ਲਿਆ ਗਿਆ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਸਬੰਧਤ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਤੇ ਸੁਰੱਖਿਆ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਤੇ ਅਗਾਊਂ ਤਿਆਰੀਆਂ ਬੇਹੱਦ ਜ਼ਰੂਰੀ ਹਨ। ਇਸ ਸਾਂਝੇ ਨਿਰੀਖਣ ਦੌਰਾਨ ਵੱਖ-ਵੱਖ ਕਾਊਂਟਿੰਗ ਸੈਂਟਰਾਂ ਤੇ ਈਵੀਐੱਮ ਸਟਰਾਂਗ ਰੂਮਾਂ ਦੇ ਸਬੰਧਤ ਰਿਟਰਨਿੰਗ ਅਫ਼ਸਰ ਪੁਲਿਸ ਅਧਿਕਾਰੀ ਤੇ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।