ਸ੍ਰੋਮਣੀ ਅਕਾਲੀ ਦਲ ਬੀਸੀ ਵਿੰਗ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜਾਰੀ : ਜੱਥੇਦਾਰ ਗਾਬੜੀਆ
ਸ੍ਰੋਮਣੀ ਅਕਾਲੀ ਦਲ ਬੀਸੀ ਵਿੰਗ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜਾਰੀ-ਜੱਥੇਦਾਰ ਗਾਬੜੀਆ
Publish Date: Mon, 20 Apr 2026 06:32 PM (IST)
Updated Date: Mon, 20 Apr 2026 06:33 PM (IST)
ਸਟਾਫ ਪ੍ਰਤੀਨਿੱਧ, ਪੰਜਾਬੀ ਜਾਗਰਣ ਲੁਧਿਆਣਾ
ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿਸ ਸਬੰਧੀ ਸਾਰੀ ਰੂਪਰੇਖਾ ਤਿਆਰ ਕਰਨ ਲਈ ਪੰਜਾਬ ਦੇ ਅਹੁਦੇਦਾਰਾਂ ਦੀ ਇੱਕ ਜਰੂਰੀ ਮੀਟਿੰਗ 22 ਅਪ੍ਰੈਲ ਦਿਨ ਬੁੱਧਵਾਰ ਨੂੰ ਸਵੇਰੇ ਗੁਰਮੀਤ ਸਿੰਘ ਕੁਲਾਰ ਦੇ ਮੁੱਖ ਦਫ਼ਤਰ ਜਨਤਾ ਨਗਰ ਵਿਖੇ ਹੋਵੇਗੀ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਜੱਥੇਦਾਰ ਹੀਰਾ ਸਿੰਘ ਗਾਬੜੀਆ ਨੇ ਦੱਸਿਆ ਕਿ ਮੀਟਿੰਗ ਦੌਰਾਨ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਵਿੰਗ ਵੱਲੋਂ ਨਿਭਾਈਆਂ ਜਾਣ ਵਾਲੀਆਂ ਜ਼ਿੰਮੇਵਾਰੀਆਂ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੌਕੇ 18ਵੀਂ ਸਦੀ ਦੇ ਮਹਾਨ ਜਰਨੈਲ, ਰਾਮਗੜ੍ਹੀਆ ਮਿਸ਼ਨ ਦੇ ਬਾਨੀ ਅਤੇ ਲਾਲ ਕਿਲ੍ਹੇ ਦੇ ਜੇਤੂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆਂ ਦੇ ਰਾਮਗੜ੍ਹੀਆਂ 303ਵੇਂ ਜਨਮ ਦਿਹਾੜੇ (10 ਮਈ ਐਤਵਾਰ) ਨੂੰ ਮਨਾਉਣ ਲਈ ਤਿਆਰੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਜੱਥੇਦਾਰ ਗਾਬੜੀਆ ਨੇ ਕਿਹਾ ਕਿ ਇਹ ਸਮਾਗਮ ਦਾਣਾ ਮੰਡੀ ਅਰੋੜਾ ਪੈਲੇਸ ਦੇ ਪਿੱਛੇ ਦੁਪਹਿਰ 2 ਵਜੇ ਕਰਵਾਇਆ ਜਾਵੇਗਾ। ਇਸ ਸਮਾਗਮ ਵਿਚ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਜਨਰਲ ਸਕੱਤਰ ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਬਲਜੀਤ ਸਿੰਘ ਦੁਖੀਆ ਅਤੇ ਸੁਰਿੰਦਰਜੀਤ ਸਿੰਘ ਮੱਕੜ ਵੀ ਮੌਜੂਦ ਸਨ।