ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ
ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ
Publish Date: Wed, 28 Jan 2026 07:37 PM (IST)
Updated Date: Thu, 29 Jan 2026 04:11 AM (IST)

ਫੋਟੋ ਨੰਬਰ-27 ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਮੇਨ ਚੋਂਕ ਸਾਹਨੇਵਾਲ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਕੌਲ ਨੇ ਦੱਸਿਆ ਕਿ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 30 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 1 ਫਰਵਰੀ ਨੂੰ ਸਵੇਰੇ 9 ਵਜੇ ਪੁਰਾਣੀ ਦਾਣਾ ਮੰਡੀ ਸਾਹਨੇਵਾਲ ਵਿਖੇ ਭੋਗ ਪਾਏ ਜਾਣਗੇ ਤੇ ਭੋਗ ਪੈਣ ਉਪਰੰਤ ਰਾਗੀ ਸਿੰਘਾਂ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦਾ ਉਚਾਰਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 30 ਜਨਵਰੀ ਨੂੰ ਸਵੇਰੇ 9 ਵਜੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਸੇਵਾਦਾਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਜਾ ਚੁੱਕੀਆਂ ਹਨ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਆੜ੍ਹਤੀਆਂ ਐਸੋਸੀਏਸ਼ਨ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ,ਕਿਸਾਨ ਵਿੰਗ ਜਿਲ੍ਹਾ ਦਿਹਾਤੀ ਪ੍ਰਧਾਨ ਜਸਕਰਨ ਸਿੰਘ ਲਾਲੀ ਹਰਾ, ਓਮਪ੍ਰਕਾਸ਼ ਗੋਇਲ, ਸਾਬਕਾ ਪ੍ਰਧਾਨ ਮਹਿੰਦਰ ਸਿੰਘ ਬੈਂਕ ਵਾਲੇ, ਮੰਗਤ ਸਿੰਘ ਮੰਗਾ, ਕਮਲਪ੍ਰੀਤ ਸਿੰਘ ਕਮਲ ਆਦਿ ਹਾਜ਼ਰ ਸਨ।