- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਏਕਤਾ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ : ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਵੱਲੋ ਕੀਤੀ ਜਾ ਰਹੀ ਆਪਸੀ ਏਕਤਾ ਦੇ ਅਮਲ ਨੂੰ ਪੂਰਾ ਕਰਨ ਵਾਲੀ ਏਕਤਾ ਕਾਨਫਰੰਸ ਜੋ ਕਿ ਮਿਤੀ 20-21 ਸਤੰਬਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ’ਚ ਹੋ ਰਹੀ ਹੈ, ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਤੇ ਇਲਾਕਾ ਕਿਲ੍ਹਾ ਰਾਏਪੁਰ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਇਸ ਮੌਕੇ 20 ਸਤੰਬਰ ਨੂੰ ਹੋ ਰਹੀ ਰੈਲੀ ਦਾ ਹਿੱਸਾ ਬਣਨਗੇ। ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਕਿਲ੍ਹਾ ਰਾਏਪੁਰ ’ਚ ਸਥਿਤ ਦਫਤਰ ਵਿੱਚ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਪ੍ਰਧਾਨਗੀ ਹੇਠ ਹੋਈ ਇਲਾਕਾ ਪੱਧਰੀ ਮੀਟਿੰਗ ਵਿੱਚ ਰੈਲੀ ਤੇ ਕਾਨਫਰੰਸ ਦੀ ਤਿਆਰੀਆਂ ਦਾ ਜਾਇਜ਼ਾ ਲੈੰਦਿਆਂ ਤਸੱਲੀ ਦਾ ਪ੍ਰਗਟਾਵਾ ਕੀਤਾ। ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਸੂਬਾ ਆਗੂ ਸੁਰਜੀਤ ਸਿੰਘ ਸੀਲੋ ਨੇ ਦੱਸਿਆ ਕਿ ਇਸ ਕਾਨਫਰੰਸ ਦੀ ਸਫਲਤਾ ਲਈ ਜ਼ਿਲ੍ਹੇ ਵਿੱਚੋਂ ਲੋਕਾਂ ਤੋਂ ਭਾਰੀ ਸਹਿਯੋਗ ਮਿਲ ਰਿਹਾ ਹੈ ਅਤੇ ਉਹਨਾਂ ਵਿੱਚ ਭਾਰੀ ਉਤਸ਼ਾਹ ਹੈ। ਆਗੂਆਂ ਅਨੁਸਾਰ ਇਹ ਏਕਤਾ ਕਾਨਫਰੰਸ ਕਿਸਾਨਾਂ ਦੀਆਂ ਜਥੇਬੰਦੀਆਂ ਨੂੰ ਵਿਸ਼ਾਲ ਏਕਤਾ ਕਰਨ ਲਈ ਪ੍ਰੇਰਿਤ ਕਰੇਗੀ। ਇਸ ਮੌਕੇ ਗੁਰਉਪਦੇਸ਼ ਸਿੰਘ ਘੁੰਗਰਾਣਾ ਤੇ ਮਲਕੀਤ ਸਿੰਘ ਗਰੇਵਾਲ ਨੇ ਕਿਹਾ ਕਿ ਕਿਲ੍ਹਾ ਰਾਏਪੁਰ ਇਲਾਕੇ ’ਚੋਂ ਵੱਡੀ ਗਿਣਤੀ ’ਚ ਕਿਸਾਨ ਇਸ ਰੈਲੀ ਦਾ ਹਿੱਸਾ ਬਣਨਗੇ। ਅਜੋਕੀ ਮੀਟਿੰਗ ਵਿੱਚ ਹੋਰਨਾ ਤੋ ਇਲਾਵਾ ਨਛੱਤਰ ਸਿੰਘ ਦਫ਼ਤਰ ਸਕੱਤਰ, ਸਵਰਨਜੀਤ ਸਿੰਘ ਜੜਤੌਲੀ, ਗੁਰਜੀਤ ਸਿੰਘ ਆਸੀ ਕਲਾਂ ਹਾਜ਼ਰ ਸਨ।