ਪ੍ਰਧਾਨ ਅੰਮ੍ਰਿਤਪਾਲ ਸਿੰਘ ਕਨੇਚ ਨੂੰ ਸਦਮਾ, ਪਿਤਾ ਦਾ ਦੇਹਾਂਤ
ਪ੍ਰਧਾਨ ਅੰਮ੍ਰਿਤਪਾਲ ਸਿੰਘ ਕਨੇਚ ਨੂੰ ਸਦਮਾ, ਪਿਤਾ ਦਾ ਦੇਹਾਂਤ
Publish Date: Thu, 05 Mar 2026 07:52 PM (IST)
Updated Date: Fri, 06 Mar 2026 04:12 AM (IST)

ਫੋਟੋ ਨੰਬਰ- 29 ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ : ਟਰੱਕ ਯੂਨੀਅਨ ਸਾਹਨੇਵਾਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਕਨੇਚ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ 90 ਸਾਲਾ ਪਿਤਾ ਸੇਵਾ ਮੁਕਤ ਫੌਜੀ ਬੰਤ ਸਿੰਘ ਦਾ ਅਚਨਚੇਤ ਦੇਹਾਂਤ ਹੋ ਗਿਆ। ਉਨ੍ਹਾਂ ਦੀ ਦੇਹ ਨੂੰ ਪਿੰਡ ਕਨੇਚ ਵਿਖੇ ਪੂਰੇ ਸਮਾਜਕ ਰੀਤੀ ਰਿਵਾਜਾਂ ਅਨੁਸਾਰ ਉਨ੍ਹਾਂ ਦੇ ਸਪੁੱਤਰ ਸਾਬਕਾ ਪ੍ਰਧਾਨ ਸ਼ੇਰ ਸਿੰਘ, ਜਗਜੀਤ ਸਿੰਘ ਅਤੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਕਨੇਚ ਵੱਲੋਂ ਅਗਨ ਭੇਟ ਕੀਤਾ ਗਿਆ। ਇਸ ਦੁੱਖ ਦੀ ਘੜੀ ਵਿੱਚ ਸਮੂਹ ਪਰਿਵਾਰਕ ਮੈਂਬਰਾਂ ਨਾਲ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜੱਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ, ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆਂ, ਆੜ੍ਹਤੀਆਂ ਐਸੋਸੀਏਸ਼ਨ ਜ਼ਿਲ੍ਹਾ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ, ਓਮ ਪ੍ਰਕਾਸ਼ ਗੋਇਲ, ਸੇਵਾਮੁਕਤ ਈਟੀਓ ਪ੍ਰਧਾਨ ਗੁਰਦੀਪ ਸਿੰਘ ਕੌਲ, ਟ੍ਰੇਡ ਵਿੰਗ ਦਿਹਾਤੀ ਦੇ ਪ੍ਰਧਾਨ ਰਾਜਦੀਪ ਭਾਟੀਆ, ਕਿਸਾਨ ਵਿੰਗ ਜਿਲ੍ਹਾ ਦਿਹਾਤੀ ਪ੍ਰਧਾਨ ਲਾਲੀ ਹਰਾ, ਦਲਜੀਤ ਸਿੰਘ ਬੱਗਾ, ਸਤਵਿੰਦਰ ਸਿੰਘ ਹੈਪੀ, ਪ੍ਰਧਾਨ ਗੁਰਦੀਪ ਸਿੰਘ ਭੋਲਾ, ਇਕਬਾਲ ਸਿੰਘ ਜੰਡਿਆਲੀ, ਸਰਪੰਚ ਪਤੀ ਵਿੱਕੀ ਕਨੇਚ, ਕੁਲਦੀਪ ਐਰੀ, ਕੀਰਤਨ ਸਿੰਘ ਬੱਬੂ ਬਿਰਦੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।