ਪ੍ਰਿੰਸੀਪਲ ਹਰਦੀਪ ਸਿੰਘ ਕਾਹਲੋਂ ਫੈਪ ਐਵਾਰਡ ਨਾਲ ਸਨਮਾਨਿਤ
ਪ੍ਰਿੰਸੀਪਲ ਹਰਦੀਪ ਸਿੰਘ ਕਾਹਲੋਂ ਫੈਪ ਅਵਾਰਡ ਨਾਲ ਸਨਮਾਨਿਤ
Publish Date: Tue, 02 Dec 2025 11:51 PM (IST)
Updated Date: Wed, 03 Dec 2025 04:17 AM (IST)

ਰਵੀ, ਪੰਜਾਬੀ ਜਾਗਰਣ, ਲੁਧਿਆਣਾ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਅਧੀਨ ਚੱਲ ਰਿਹਾ ਨਨਕਾਣਾ ਸਾਹਿਬ ਪਬਲਿਕ ਸਕੂਲ ਪੇਂਡੂ ਖੇਤਰ ਦੇ ਬੱਚਿਆਂ ਨੂੰ ਪਿਛਲੇ 39 ਸਾਲਾਂ ਤੋਂ ਸਿੱਖਿਆ ਪ੍ਰਦਾਨ ਕਰ ਰਿਹਾ ਹੈ। ਹਰ ਸਾਲ ਦੀ ਤਰ੍ਹਾਂ ਫੈਪ ਵੱਲੋਂ ਸਾਲ 2024-25 ਲਈ ਚੰਡੀਗੜ ਯੂਨੀਵਰਸਿਟੀ ਘੰੜੂਆਂ ਵਿੱਚ ਕਰਵਾਏ ਗਏ ਫੈਪ ਰਾਸ਼ਟਰੀ ਐਵਾਰਡ ਸਮਾਰੋਹ ਵਿੱਚ ਸਕੂਲ ਪ੍ਰਿੰਸੀਪਲ ਹਰਦੀਪ ਸਿੰਘ ਕਾਹਲੋਂ ਨੂੰ ਪਿਛਲੇ ਤਿੰਨ ਸਾਲਾਂ ਤੋਂ ਵਿਦਿਆਰਥੀਆਂ ਦੀਆਂ ਉਪਲੱਬਧੀਆਂ, ਯੋਗ ਅਗਵਾਈ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਰਵਾ ਰਹੇ ਯਤਨਾ ਲਈ ‘ਪ੍ਰਾਈਡ ਆਫ ਸਕੂਲ ਐਵਾਰਡ ਰਾਜ ਸਭਾ ਮੈਬਰ ਸਤਨਾਮ ਸਿੰਘ ਸੰਧੂ ਅਤੇ ਡਾ: ਜਗਜੀਤ ਸਿੰਘ ਧੂਰੀ ਵੱਲੋਂ ਦੇ ਕੇ ਸਨਮਾਨਿਤ ਕੀਤਾ ਗਿਆ, ਜੋ ਕਿ ਸਕੂਲ ਅਧਿਆਪਕਾਂ, ਵਿਦਿਆਰਥੀਆਂ ਅਤੇ ਇਲਾਕੇ ਲਈ ਮਾਣ ਦੀ ਗੱਲ ਹੈ। ਇਸ ਐਵਾਰਡ ਕੈਟੇਗਰੀ ਵਿੱਚ ਦੇਸ਼ ਭਰ ਦੇ 18 ਰਾਜਾ ਤੋਂ ਆਏ ਪ੍ਰਿੰਸੀਪਲਾਂ ਦੇ ਸਨਮਾਨ ਲਈ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ ਵੱਲੋ ਐਵਾਰਡ ਪ੍ਰਦਾਨ ਕੀਤਾ ਗਿਆ। ਇਹ ਸੰਸਥਾ ਵੱਖ- ਵੱਖ ਵਰਗਾਂ ਵਿੱਚ ਪ੍ਰਿੰਸੀਪਲਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਨਾਨ ਟੀਚਿੰਗ ਸਟਾਫ ਨੂੰ ਉਨ੍ਹਾਂ ਦੀਆਂ ਉਪਲਬਧੀਆਂ ਬਦਲੇ ਸਨ ਮਾਨ ਕਰਦੀ ਹੈ। ਪ੍ਰਿੰਸੀਪਲ ਹਰਦੀਪ ਸਿੰਘ ਕਾਹਲੋਂ ਨੇ ਦੱਸਿਆ ਉਨ੍ਹਾਂ ਨੂੰ ਇਹ ਸਨਮਾਨ ਮਿਲਣ ਨਾਲ ਉਨ੍ਹਾਂ ਦੀ ਹੋਰ ਜਿੰਮੇਵਾਰੀ ਵੱਧ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਸਕੂਲ ਉਤਮ ਸਿੱਖਿਆ, ਵਿਦਿਆਰਥੀਆਂ ਨੂੰ ਭਵਿੱਖੀ ਚੁਣੌਤੀਆਂ ਲਈ ਤਿਆਰ ਕਰਨ ਲਈ ਹਮੇਸ਼ਾ ਕਾਰਜ ਕਰਦਾ ਰਹੇਗਾ ਅਤੇ ਇਲਾਕੇ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰੀਆਂ ਕਰਨ ‘ਚ ਕੋਈ ਕਸਰ ਨਹੀਂ ਛੱਡੇਗਾ। ਸਕੂਲ ਪ੍ਰਬੰਧਕੀ ਕਮੇਟੀ ਦੇ ਸਕੱਤਰ ਕਰਮਜੀਤ ਸਿੰਘ ਗਰੇਵਾਲ, ਪ੍ਰਿਤਪਾਲ ਸਿੰਘ ਗਰੇਵਾਲ, ਦਲਜੀਤ ਸਿੰਘ ਗਰੇਵਾਲ ਅਤੇ ਸਮੂਹ ਟੀਮ ਨੇ ਇਹ ਸਨਮਾਨ ਪ੍ਰਾਪਤ ਕਰਨ ਤੇ ਪ੍ਰਿੰਸੀਪਲ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਵਧੀਆ ਨਤੀਜੇ ਹਾਸਲ ਕਰਨ ਲਈ ਕਾਮਨਾ ਵੀ ਕੀਤੀ।