ਬਿਜਲੀ ਦੇ ਖੰਭੇ ਤੋਂ ਡਿੱਗਣ ਕਾਰਨ ਗੰਭੀਰ ਜ਼ਖ਼ਮੀ ਹੋਏ ਨਿੱਜੀ ਕਰਮਚਾਰੀ ਦੀ ਇਲਾਜ ਦੌਰਾਨ ਮੌਤ
ਹਾਦਸੇ ਤੋਂ ਬਾਅਦ ਉਸ ਨੂੰ ਇਲਾਜ ਲਈ ਇਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਦੋ ਦਿਨ ਤੱਕ ਉਸ ਦਾ ਇਲਾਜ ਚੱਲਦਾ ਰਿਹਾ। ਪਰ 10 ਮਾਰਚ ਦੀ ਸਵੇਰ ਉਸ ਦੀ ਮੌਤ ਹੋ ਗਈ। ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਥਾਣਾ ਡਿਵੀਜ਼ਨ-7 ਦੀ ਪੁਲਿਸ ਨੂੰ ਸੂਚਨਾ ਦਿੱਤੀ।
Publish Date: Wed, 11 Mar 2026 11:01 AM (IST)
Updated Date: Wed, 11 Mar 2026 11:03 AM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ। ਮਹਾਨਗਰ ਲੁਧਿਆਣਾ ਵਿੱਚ ਬਿਜਲੀ ਵਿਭਾਗ ਦੇ ਇੱਕ ਪ੍ਰਾਈਵੇਟ ਕਰਮਚਾਰੀ ਦੀ ਹਾਦਸੇ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਗੀਤਾ ਨਗਰ ਤਾਜਪੁਰ ਦੇ ਨਿਵਾਸੀ ਪ੍ਰਮੋਦ ਕੁਮਾਰ ਪੁੱਤਰ ਅਰੁਣ ਕੁਮਾਰ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਪ੍ਰਮੋਦ ਕੁਮਾਰ ਬਿਜਲੀ ਵਿਭਾਗ ਵਿੱਚ ਪ੍ਰਾਈਵੇਟ ਕਰਮਚਾਰੀ ਵਜੋਂ ਕੰਮ ਕਰਦਾ ਸੀ। 8 ਮਾਰਚ ਨੂੰ ਉਹ ਤਾਜਪੁਰ ਇਲਾਕੇ ਵਿੱਚ ਬਿਜਲੀ ਦੇ ਖੰਭੇ ’ਤੇ ਚੜ੍ਹ ਕੇ ਮੁਰੰਮਤ ਦਾ ਕੰਮ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਉਸ ਦਾ ਸੰਤੁਲਨ ਬਿਗੜ ਗਿਆ ਅਤੇ ਉਹ ਖੰਭੇ ਤੋਂ ਹੇਠਾਂ ਡਿੱਗ ਪਿਆ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਹਾਦਸੇ ਤੋਂ ਬਾਅਦ ਉਸ ਨੂੰ ਇਲਾਜ ਲਈ ਇਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਦੋ ਦਿਨ ਤੱਕ ਉਸ ਦਾ ਇਲਾਜ ਚੱਲਦਾ ਰਿਹਾ। ਪਰ 10 ਮਾਰਚ ਦੀ ਸਵੇਰ ਉਸ ਦੀ ਮੌਤ ਹੋ ਗਈ। ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਥਾਣਾ ਡਿਵੀਜ਼ਨ-7 ਦੀ ਪੁਲਿਸ ਨੂੰ ਸੂਚਨਾ ਦਿੱਤੀ।
ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਕਰਦਿਆਂ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ, ਜਿੱਥੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ। ਮਾਮਲੇ ਦੀ ਜਾਂਚ ਥਾਣਾ ਡਿਵੀਜ਼ਨ-7 ਦੇ ਜਾਂਚ ਅਧਿਕਾਰੀ ਦਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ।