ਪੱਤਰ ਪ੍ਰਰੇਰਕ, ਦੋਰਾਹਾ : ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਰਾਹੀਂ ਸਾਰਿਆਂ ਨੂੰ ਨਿਹਾਲ ਕੀਤਾ। ਸਲਾਨਾ ਪ੍ਰਰੀਖਿਆਵਾਂ ਤੋਂ ਪਹਿਲਾਂ ਵਿਦਿਆਰਥੀਆਂ ਦੀ ਬੇਹਤਰੀ ਲਈ ਪ੍ਰਮਾਤਮਾ ਦਾ ਆਸ਼ੀਰਵਾਦ ਲਿਆ ਗਿਆ। ਸਾਰੇ ਹਾਜ਼ਰੀਨ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ।ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਉਪ-ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਮੈਨੇਜਰ ਅਦਰਸ਼ਪਾਲ ਬੈਕਟਰ, ਖ਼ਜ਼ਾਨਚੀ ਹਰਜੀਵਨਪਾਲ ਸਿੰਘ ਗਿੱਲ, ਰਜਿੰਦਰ ਸਿੰਘ ਖਾਲਸਾ, ਪਵਿੱਤਰਪਾਲ ਸਿੰਘ ਪਾਂਗਲੀ ਤੇ ਹੋਰ ਮੈਂਬਰਾਂ ਨੇ ਪਹਿਲਾ, ਦੂਜਾ ਤੇ ਤੀਜਾ ਦਰਜਾ ਹਾਸਿਲ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਉਪ-ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਮਿਹਨਤ ਕਰਨ ਲਈ ਪ੍ਰਰੇਰਿਤ ਕੀਤਾ ਤੇ ਸਾਲਾਨਾ ਪ੍ਰਰੀਖਿਆਵਾਂ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ।ਸਕੂਲ ਪ੍ਰਬੰਧਕ ਕਮੇਟੀ ਦੇ ਖਜਾਨਚੀ ਹਰਜੀਵਨਪਾਲ ਸਿੰਘ ਗਿੱਲ ਨੇ ਗੁਰਬਾਣੀ ਦਾ ਹਵਾਲਾ 'ਵਿੱਦਿਆ ਵਿਚਾਰੀ ਤਾ ਪਰਉਪਕਾਰੀ' ਦਿੰਦਿਆਂ ਜੀਵਨ 'ਚ ਵਿੱਦਿਆ ਦੀ ਕੀ ਅਹਿਮੀਅਤ ਹੈ ਬਾਰੇ ਦੱਸਿਆ।ਉਨ੍ਹਾਂ ਕਿਹਾ ਕਿ ਕਿਸੇ ਦੇ ਰੂਬਰੂ ਹੋ ਕੇ ਗੱਲਬਾਤ ਕਰਨ ਨੂੰ ਜ਼ਿਆਦਾ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂਪ੍ਰਮਾਤਮਾ ਨਾਲ ਜੁੜਨ ਦੀ ਪ੍ਰਰੇਰਨਾ ਦਿੱਤੀ। ਉਨ੍ਹਾਂ ਬੱਚਿਆਂ ਨੂੰ ਚੰਗੇ ਵਿਦਿਆਰਥੀ ਬਣਨ ਦੇ ਨਾਲ-ਨਾਲ ਸਮਾਜ ਪ੍ਰਤੀ ਸੁਹਿਰਦ ਬਣਨ ਦੀ ਪੇ੍ਰਨਾ ਦਿੱਤੀ। ਪਿ੍ਰੰਸੀਪਲ ਡੀਪੀ ਠਾਕੁਰ ਵੱਲੋਂ ਸਾਰੇ ਹਾਜ਼ਰੀਨਾਂ ਦਾ ਧੰਨਵਾਦ ਕੀਤਾ।