ਮਨਜੋਤ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਪ੍ਰੋ.ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਮਨਜੋਤ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
Publish Date: Wed, 29 Apr 2026 06:19 PM (IST)
Updated Date: Wed, 29 Apr 2026 06:22 PM (IST)

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ : ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਅਹੁਦੇਦਾਰਾਂ ਵੱਲੋਂ ਸ਼੍ਰੋਮਣੀ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਇਕਲੌਤੇ ਪੁੱਤਰ ਮਨਜੋਤ ਸਿੰਘ ਦੇ ਬੇਵਕਤ ਦੇਹਾਂਤ ਉੱਪਰ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਫਾਊਂਡੇਸ਼ਨ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ, ਪਰਗਟ ਸਿੰਘ ਸਰਪ੍ਰਸਤ, ਚੇਅਰਮੈਨ ਗੁਰਨਾਮ ਸਿੰਘ ਧਾਲੀਵਾਲ, ਸਰਪਸਤ ਡਾ. ਗੁਰਭਜਨ ਸਿੰਘ ਗਿੱਲ, ਦਿਲਬਾਗ ਸਿੰਘ ਖਤਰਾਏ ਕਲਾਂ, ਅਮਰਿੰਦਰ ਸਿੰਘ ਜੱਸੋਵਾਲ, ਕਲਾ ਪ੍ਰੇਮੀ ਡਾ. ਨਿਰਮਲ ਜੋੜਾ, ਸਰਪ੍ਰਸਤ ਕ੍ਰਿਸ਼ਨ ਕੁਮਾਰ ਬਾਵਾ, ਸਰਪ੍ਰਸਤ ਮਲਕੀਅਤ ਸਿੰਘ ਦਾਖਾ, ਕੋਆਰਡੀਨੇਟਰ ਪ੍ਰਿਥੀਪਾਲ ਸਿੰਘ ਬਡਾਲਾ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਉਨ੍ਹਾਂ ਪਰਮਾਤਮਾ ਅੱਗੇ ਵਿਛੜੀ ਹੋਈ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰਨ ਅਤੇ ਪਰਿਵਾਰ ਨੂੰ ਇਹ ਭਾਣਾ ਸਹਿਣ ਕਰਨ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ ਹੈ। ਉਹ ਆਪਣੇ ਪਿੱਛੇ ਪਿਤਾ ਪਾਲੀ ਦੇਤਵਾਲੀਆ ਤੋਂ ਇਲਾਵਾ ਪਤਨੀ ਤੇ ਦੋ ਛੋਟੇ ਬੱਚੇ ਛੱਡ ਗਏ ਹਨ। ਪੰਜਾਬੀ ਸਾਹਿਤ ਅਕਾਦਮੀ ਨੇ ਵੀ ਪ੍ਰਗਟਾਇਆ ਦੁੱਖ : ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵੱਲੋਂ ਉੱਘੇ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਇੱਕਲੌਤੇ ਪੁੱਤਰ ਮਨਜੋਤ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ ਹੈ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਾਲੀ ਦੇਤਵਾਲੀਆ ਦੇ ਇੱਕਲੌਤੇ ਪੁੱਤਰ ਦੇ ਇੰਝ ਬੇਵਕਤੀ ਤੁਰ ਜਾਣ ’ਤੇ ਉਨ੍ਹਾਂ ਨੂੰ ਅਤੇ ਪਰਿਵਾਰ ਨੂੰ ਬਹੁਤ ਡੂੰਘਾ ਸਦਮਾਂ ਪਹੁੰਚਿਆ ਹੈ। ਅਕਾਦਮੀ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਕਿਹਾ ਕਿ ਅਜਿਹੀ ਦੁਖਦਾਈ ਘਟਨਾ ਵਾਪਰਨਾ ਪੰਜਾਬ ਦੇ ਸਮੁੱਚੇ ਸਭਿਆਚਾਰਕ ਪ੍ਰੇਮੀਆਂ ਲਈ ਅਸਹਿਣਯੋਗ ਹੈ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਸ਼ੋਕਮਈ ਘਟਨਾ ਨਾਲ ਸਮੁੱਚਾ ਪੰਜਾਬ ਵਲੂੰਧਰਿਆ ਗਿਆ ਹੈ। ਸਮੁੱਚਾ ਪੰਜਾਬੀ ਸਾਹਿਤ ਜਗਤ ਗਹਿਰਾ ਅਫ਼ਸੋਸ ਪ੍ਰਗਟ ਕਰ ਰਿਹਾ ਹੈ। ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਲਖਵਿੰਦਰ ਸਿੰਘ ਜੌਹਲ, ਡਾ. ਵਰਿਆਮ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਜਸਪਾਲ ਮਾਨਖੇੜਾ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਸਿੰਘ ਜੌਹਲ, ਡਾ. ਹਰਵਿੰਦਰ ਸਿੰਘ ਸਿਰਸਾ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸਿੰਘ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਸਿੰਘ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਨਵਤੇਜ ਗੜ੍ਹਦੀਵਾਲਾ, ਡਾ. ਅੰਮੀਆਂ ਕੁੰਵਰ, ਰਜਿੰਦਰ ਸਿੰਘ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਸ਼ਾਮਲ ਹਨ।