ਸਿੰਗਲਾ ਸਾਈਕਲ ਰੋਡ ਤੋਂ ਈਸਟਮੈਨ ਚੌਕ ਤੱਕ ਸੀਵਰੇਜ ਸਮੱਸਿਆ ਦੇ ਹੱਲ ਲਈ ਪ੍ਰੋਜੈਕਟ ਸ਼ੁਰੂ
ਸਿੰਗਲਾ ਸਾਈਕਲ ਰੋਡ ਤੋਂ ਈਸਟਮੈਨ ਚੌਂਕ ਤੱਕ ਸੀਵਰੇਜ ਸਮੱਸਿਆ ਦੇ ਹੱਲ ਲਈ ਪ੍ਰਜੈਕਟ ਸ਼ੁਰੂ
Publish Date: Mon, 15 Jun 2026 07:57 PM (IST)
Updated Date: Mon, 15 Jun 2026 08:00 PM (IST)

-97 ਲੱਖ ਦੀ ਲਾਗਤ ਨਾਲ ਪੈਣ ਵਾਲੇ ਸੀਵਰੇਜ ਦੀ ਵਿਧਾਇਕ ਬੀਬੀ ਛੀਨਾ ਨੇ ਕਰਵਾਈ ਸ਼ੁਰੂਆਤ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਸਨਅਤੀ ਸ਼ਹਿਰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦੱਖਣੀ ਦੇ ਵਾਰਡ ਨੰਬਰ 32 ਅਧੀਨ ਆਉਂਦੇ ਇਲਾਕਿਆਂ ਦੀ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਨਗਰ ਨਿਗਮ ਵੱਲੋਂ ਸਿੰਗਲਾ ਸਾਈਕਲ ਰੋਡ ਤੋਂ ਈਸਟਮੈਨ ਚੌਕ ਤੱਕ 24 ਇੰਚ ਵਾਲੀ ਨਵੀਂ ਸੀਵਰ ਲਾਈਨ ਪਾਈ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਸੋਮਵਾਰ ਨੂੰ ਹਲਕਾ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਇਲਾਕੇ ਦੇ ਸਨਅਤਕਾਰਾਂ ਤੇ ਨਿਵਾਸੀਆਂ ਨੂੰ ਨਾਲ ਲੈ ਕੇ ਕਰਵਾਈ ਗਈ। ਸੀਵਰੇਜ ਪ੍ਰੋਜੈਕਟ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਬੀਬੀ ਰਜਿੰਦਰਪਾਲ ਕੌਰ ਛੀਨਾ ਨੇ ਦੱਸਿਆ ਕਿ ਇਸ ਤੇ ਲਗਭਗ 97 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਸੀਵਰੇਜ ਲਾਈਨ ਦਾ ਕੰਮ ਮੁਕੰਮਲ ਹੋਣ ਨਾਲ ਵਾਰਡ ਨੰਬਰ 32 ਦੇ ਬਹੁਤ ਸਾਰੇ ਇਲਾਕਿਆਂ ਦੀ ਸੀਵਰੇਜ ਜਾਮ ਤੇ ਗੰਦੇ ਪਾਣੀ ਦੀ ਨਿਕਾਸੀ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਤੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਵਾਰਡ ਨੰਬਰ 32 ਦੇ ਹਜ਼ਾਰਾਂ ਵਸਨੀਕਾਂ ਨੂੰ ਲਾਭ ਮਿਲੇਗਾ ਤੇ ਬਰਸਾਤ ਦੇ ਦਿਨਾਂ ਦੌਰਾਨ ਪਾਣੀ ਖੜ੍ਹਨ ਤੇ ਸੀਵਰੇਜ ਓਵਰਫਲੋ ਦੀ ਸਮੱਸਿਆ ਤੋਂ ਵੀ ਰਾਹਤ ਮਿਲੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਯਕੀਨੀ ਬਣਾਉਣ ਤੇ ਨਿਰਧਾਰਿਤ ਸਮੇਂ ਅੰਦਰ ਪ੍ਰੋਜੈਕਟ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਇਲਾਕੇ ਦੇ ਸੁਖਦੇਵ ਸਿੰਘ, ਕਿਸ਼ਨ ਕੁਮਾਰ ਢੰਡਾਰੀ, ਸਤਨਾਮ ਸਿੰਘ ਮੱਕੜ, ਪ੍ਰਭਜੀਤ ਭੋਲਾ, ਹਰਪ੍ਰੀਤ ਕੰਗਣਵਾਲ ਅਤੇ ਕੁਲਵੰਤ ਸਿੰਘ ਗਰਚਾ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਹਾਜ਼ਰ ਸਨਅਤੀ ਆਗੂਆਂ ਨੇ ਇਸ ਵਿਕਾਸ ਕਾਰਜ ਲਈ ਵਿਧਾਇਕ ਬੀਬੀ ਰਜਿੰਦਰਪਾਲ ਕੌਰ ਛੀਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਇਲਾਕੇ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਵੱਡੀ ਮਦਦ ਮਿਲੇਗੀ। ਸਥਾਨਕ ਵਾਸੀਆਂ ਨੇ ਵੀ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਕੰਮ ਜਲਦ ਮੁਕੰਮਲ ਹੋਣ ਨਾਲ ਉਨ੍ਹਾਂ ਨੂੰ ਲੰਬੇ ਸਮੇਂ ਲਈ ਰਾਹਤ ਮਿਲੇਗੀ।