ਸਰਵਣ ਸਿੰਘ ਭੰਗਲਾਂ, ਸਮਰਾਲਾ

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਆਪਣੀਆਂ ਬੁਨਿਆਦੀ ਮੰਗਾਂ ਲਈ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਤੇ ਇਸ ਸਬੰਧੀ ਇਕ ਮੰਗ ਪੱਤਰ ਪ੍ਰਸ਼ਾਸਨ ਨੂੰ ਦਿੱਤਾ ਗਿਆ। ਜਥੇਬੰਦੀ ਦੇ ਅਹੁਦੇਦਾਰਾਂ 'ਚ ਕਾਮਰੇਡ ਭਜਨ ਸਿੰਘ ਤੇ ਕਾਮਰੇਡ ਅਮਰਨਾਥ ਕੂੰਮਕਲਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਕੀਤੀ ਤਾਲਾਬੰਦੀ ਕਰ ਕੇ ਲੱਖਾਂ ਮਜ਼ਦੂਰ ਪਰਿਵਾਰਾਂ ਦੇ ਚੁੱਲੇ੍ਹ ਠੰਢੇ ਹੋ ਚੁੱਕੇ ਹਨ। ਸਰਕਾਰ ਵੱਲੋਂ ਇਸ ਦੀ ਭਰਪਾਈ ਲਈ ਹਰ ਮਜ਼ਦੂਰ ਦੇ ਖਾਤੇ 'ਚ 7500 ਰੁਪਏ ਪਾਏ ਜਾਣ। ਮਨਰੇਗਾ ਮਜ਼ਦੂਰਾਂ ਲਈ ਸਾਲ 'ਚ 200 ਦਿਨ ਕੰਮ ਤੇ ਦਿਹਾੜੀ 600 ਰੁਪਏ ਕੀਤੀ ਜਾਵੇ, ਰਸੋਈ ਦੀਆਂ ਜ਼ਰੂਰਤਾਂ ਦਾ ਸਾਰਾ ਸਾਮਾਨ ਛੇ ਮਹੀਨੇ ਲਗਾਤਾਰ ਦਿੱਤਾ ਜਾਵੇ, ਕਿਰਤ ਕਾਨੂੰਨ ਵਿਚ ਕੀਤੀਆਂ ਸੋਧਾਂ ਵਾਪਸ ਲਈਆਂ ਜਾਣ ਤੇ ਜਨਤਕ ਖੇਤਰ ਦੇ ਅਦਾਰਿਆਂ ਦਾ ਨਿੱਜੀਕਰਨ ਬੰਦ ਕਰਨ ਤੋਂ ਇਲਾਵਾ ਬਿਜਲੀ ਬਿੱਲ 2020 ਨੂੰ ਵੀ ਫੌਰਨ ਵਾਪਸ ਲੈ ਕੇ ਮਜ਼ਦੂਰਾਂ ਨੂੰ ਰਾਹਤ ਦਿੱਤੀ ਜਾਵੇ। ਇਸ ਮੌਕੇ ਨਿੱਕਾ ਸਿੰਘ ਖੇੜਾ, ਹਰਪਾਲ ਸਿੰਘ ਪੂਰਬਾ, ਮਸਤਾ ਸਿੰਘ ਜੱਸੋਵਾਲ, ਨਿਰਮਲ ਸਿੰਘ, ਗੁਰਦੀਪ ਸਿੰਘ, ਚਤਰ ਸਿੰਘ, ਦਰਸ਼ਨ ਸਿੰਘ, ਜਗਮੀਤ ਸਿੰਘ, ਗੁਰਪ੍ਰਰੀਤ ਸਿੰਘ, ਡਾ.ਬਲਜੀਤ ਸਿੰਘ, ਜਸਵੀਰ ਸਿੰਘ, ਨੱਛਤਰ ਸਿੰਘ, ਦਰਬਾਰਾ ਸਿੰਘ, ਹਰਬੰਸ ਸਿੰਘ ਤੇ ਗੁਰਦੀਪ ਸਿੰਘ ਆਦਿ ਹਾਜ਼ਰ ਸਨ।