ਦਲਵਿੰਦਰ ਸਿੰਘ ਰਛੀਨ, ਰਾਏਕੋਟ

ਅੌਰਤਾਂ 'ਤੇ ਹੋ ਰਹੇ ਤਸੱਦਦ ਖਿਲਾਫ਼ ਅਤੇ ਹੋਰ ਮੰਗਾਂ ਦੀ ਪੂਰਤੀ ਲਈ ਅੱਜ ਜਨਵਾਦੀ ਇਸਤਰੀ ਸਭਾ ਤਹਿਸੀਲ ਰਾਏਕੋਟ ਵੱਲੋਂ ਬੀਡੀਪੀਓ ਦਫ਼ਤਰ ਰਾਏਕੋਟ ਵਿਖੇ ਪ੍ਰਦਰਸ਼ਨ ਕੀਤਾ ਗਿਆ ਅਤੇ ਇੱਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਿਆਇਸ ਮੌਕੇ ਜ਼ਿਲ੍ਹਾ ਸਕੱਤਰ ਜਸਵੀਰ ਕੌਰ ਨੇ ਮੰਗ ਕੀਤੀ ਕਿ ਇਸਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ, ਸਾਰੇ ਗਰੀਬ ਪਰਿਵਾਰਾਂ ਨੂੰ ਅਗਲੇ 2 ਮਹੀਨੇ ਤੱਕ 7500 ਰੁਪਏ ਦੀ ਰਾਸ਼ੀ ਉਨ੍ਹਾਂ ਦੇ ਖਾਤਿਆਂ 'ਚ ਪਾਈ ਜਾਵੇ, ਸਮੇਤ ਸਾਰੀਆਂ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ। ਇਸ ਮੌਕੇ ਮਨਿੰਦਰ ਕੌਰ, ਸੁਨੀਤਾ ਰਾਣੀ, ਕੁਲਵਿੰਦਰ ਕੌਰ, ਲਖਵੀਰ ਕੌਰ, ਗੁਰਪ੍ਰਰੀਤ ਕੌਰ, ਮਨਜੀਤ ਕੌਰ, ਕਰਮਜੀਤ ਕੌਰ, ਕਮਲਦੀਪ ਕੌਰ, ਸੁਰਿੰਦਰ ਕੌਰ ਆਦਿ ਮਹਿਲਾਵਾਂ ਤੋਂ ਇਲਾਵਾ ਬਲਦੇਵ ਸਿੰਘ ਲਤਾਲਾ ਇੰਜਾਰਜ ਜਨਵਾਦੀ ਇਸਤਰੀ ਸਭਾ ਪੰਜਾਬ, ਮਾ ਮੁਖਤਿਆਰ ਸਿੰਘ, ਮਾਸਟਰ ਫਕੀਰ ਚੰਦ, ਬਲਜੀਤ ਸਿੰਘ ਗਰੇਵਾਲ, ਨਿਰਮਲ ਸਿੰਘ, ਸਿੰਕਦਰ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਆਗੂਆਂ ਨੇ ਬੀਡੀਪੀਓ ਦੀ ਗੈਰ-ਹਾਜ਼ਰੀ 'ਚ ਚੇਅਰਮੈਨ ਬਲਾਕ ਸੰਮਤੀ ਕਿਰਪਾਲ ਸਿੰਘ ਨੱਥੋਵਾਲ ਨੂੰ ਮੰਗ ਪੱਤਰ ਸੌਂਪਿਆ।