- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਰਨੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨੇ ਟ੍ਰੈਫਿਕ ਵਿਵਸਥਾ ਸੰਭਾਲਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੁਲਿਸ ਵੱਲੋਂ ਫਿਲਹਾਲ ਜਗਰਾਓਂ ਪੁਲ ਤੋਂ ਸਮਰਾਲਾ ਚੌਕ ਫਲਾਈਓਵਰ ਵੱਲ ਜਾਣ ਵਾਲੇ ਟ੍ਰੈਫਿਕ ਅਤੇ ਸਦਰਨ ਬਾਈਪਾਸ ਵੱਲ ਜਾਣ ਵਾਲੇ ਟ੍ਰੈਫਿਕ ਨੂੰ ਡਾਇਵਰਟ ਕੀਤਾ ਗਿਆ ਹੈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ: ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦੀ ਬੇਅਦਬੀ ਦੇ ਵਿਰੋਧ ਵਿੱਚ ਦਲਿਤ ਸਮਾਜ ਵੱਲੋਂ ਦਿੱਤੇ ਬੰਦ ਦੇ ਸੱਦੇ ਦਾ ਅਸਰ ਬੁੱਧਵਾਰ ਨੂੰ ਲੁਧਿਆਣਾ ਵਿੱਚ ਸਾਫ਼ ਨਜ਼ਰ ਆਇਆ। ਪ੍ਰਦਰਸ਼ਨਕਾਰੀਆਂ ਨੇ ਜਲੰਧਰ ਬਾਈਪਾਸ ਚੌਕ ਨੇੜੇ ਇਕੱਠੇ ਹੋ ਕੇ ਆਵਾਜਾਈ ਰੋਕ ਦਿੱਤੀ, ਜਿਸ ਕਾਰਨ ਅੰਮ੍ਰਿਤਸਰ-ਦਿੱਲੀ ਮਾਰਗ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।ਇਸ ਕਾਰਨ ਜਲੰਧਰ-ਪਾਣੀਪਤ ਹਾਈਵੇ ਸਮੇਤ ਆਸ-ਪਾਸ ਦੀਆਂ ਕਰੀਬ 22 ਸੜਕਾਂ ’ਤੇ ਟ੍ਰੈਫਿਕ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।
.jpg)
ਧਰਨੇ ਕਾਰਨ ਜਲੰਧਰ-ਪਾਣੀਪਤ ਹਾਈਵੇਅ 'ਤੇ ਟ੍ਰੈਫਿਕ ਜਾਮ
ਧਰਨੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨੇ ਟ੍ਰੈਫਿਕ ਵਿਵਸਥਾ ਸੰਭਾਲਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੁਲਿਸ ਵੱਲੋਂ ਫਿਲਹਾਲ ਜਗਰਾਓਂ ਪੁਲ ਤੋਂ ਸਮਰਾਲਾ ਚੌਕ ਫਲਾਈਓਵਰ ਵੱਲ ਜਾਣ ਵਾਲੇ ਟ੍ਰੈਫਿਕ ਅਤੇ ਸਦਰਨ ਬਾਈਪਾਸ ਵੱਲ ਜਾਣ ਵਾਲੇ ਟ੍ਰੈਫਿਕ ਨੂੰ ਡਾਇਵਰਟ ਕੀਤਾ ਗਿਆ ਹੈ। ਹਾਲਾਂਕਿ, ਪੁਲਿਸ ਨੇ ਇਸ ਨੂੰ ਫਿਲਹਾਲ ਅਸਥਾਈ ਵਿਵਸਥਾ ਦੱਸਿਆ ਹੈ। ਧਰਨੇ ਦੌਰਾਨ ਟ੍ਰੈਫਿਕ ਦਾ ਦਬਾਅ ਵਧਣ ’ਤੇ ਲੋੜ ਮੁਤਾਬਕ ਹੋਰ ਰਸਤਿਆਂ ’ਤੇ ਵੀ ਆਵਾਜਾਈ ਨੂੰ ਮੋੜਿਆ ਜਾ ਸਕਦਾ ਹੈ।
22 ਸੜਕਾਂ ’ਤੇ ਪੈ ਸਕਦਾ ਹੈ ਅਸਰ
ਜਲੰਧਰ ਬਾਈਪਾਸ ਚੌਕ ’ਤੇ ਧਰਨਾ ਹੋਣ ਕਾਰਨ ਚੌਕ ਨਾਲ ਜੁੜੀਆਂ ਕਰੀਬ 22 ਸੜਕਾਂ ’ਤੇ ਟ੍ਰੈਫਿਕ ਜਾਮ ਦੀ ਸਥਿਤੀ ਬਣ ਸਕਦੀ ਹੈ। ਜਲੰਧਰ-ਪਾਣੀਪਤ ਹਾਈਵੇ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਤੋਂ ਇਲਾਵਾ ਆਸ-ਪਾਸ ਦੇ ਇਲਾਕਿਆਂ ਤੋਂ ਆਉਣ-ਜਾਣ ਵਾਲੇ ਲੋਕਾਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬੁੱਧਵਾਰ ਨੂੰ ਇਸ ਰੂਟ ’ਤੇ ਜਾਣ ਤੋਂ ਪਹਿਲਾਂ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ।
ਜ਼ਰੂਰੀ ਸੇਵਾਵਾਂ ਨੂੰ ਰਹੇਗੀ ਛੋਟ
ਪੁਲਿਸ ਪ੍ਰਸ਼ਾਸਨ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਧਰਨੇ ਦੌਰਾਨ ਐਂਬੂਲੈਂਸ, ਡਾਕਟਰਾਂ, ਸਕੂਲਾਂ ਅਤੇ ਮੈਡੀਕਲ ਸੇਵਾਵਾਂ ਨਾਲ ਸਬੰਧਤ ਵਾਹਨਾਂ ਨੂੰ ਜ਼ਰੂਰੀ ਛੋਟ ਦਿੱਤੀ ਜਾਵੇਗੀ। ਐਮਰਜੈਂਸੀ ਸੇਵਾਵਾਂ ਪ੍ਰਭਾਵਿਤ ਨਾ ਹੋਣ ਦੇਣ ਲਈ ਪੁਲਿਸ ਮੁਲਾਜ਼ਮਾਂ ਨੂੰ ਵਿਸ਼ੇਸ਼ ਤੌਰ ’ਤੇ ਵਿਵਸਥਾ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।
ਪੁਲਿਸ ਦੀ ਕੋਸ਼ਿਸ਼ ਹੈ ਕਿ ਪ੍ਰਦਰਸ਼ਨਕਾਰੀਆਂ ਦੇ ਧਰਨੇ ਦੌਰਾਨ ਕਾਨੂੰਨ-ਵਿਵਸਥਾ ਬਣੀ ਰਹੇ ਅਤੇ ਆਮ ਲੋਕਾਂ ਨੂੰ ਘੱਟ ਤੋਂ ਘੱਟ ਪ੍ਰੇਸ਼ਾਨੀ ਹੋਵੇ। ਉੱਥੇ ਹੀ ਵੱਖ-ਵੱਖ ਜਥੇਬੰਦੀਆਂ ਦੇ ਧਰਨੇ ਨੂੰ ਦੇਖਦਿਆਂ ਜਲੰਧਰ ਬਾਈਪਾਸ ਚੌਕ ਅਤੇ ਇਸ ਦੇ ਆਸ-ਪਾਸ ਪੁਲਿਸ ਬਲ ਦੀ ਤਾਇਨਾਤੀ ਵੀ ਕੀਤੀ ਜਾਵੇਗੀ।