- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਸਵੇਰ ਤੋਂ ਹੀ ਕਸਬੇ ਦੇ ਸਮੂਹ ਦੁਕਾਨਦਾਰਾਂ ਅਤੇ ਵਪਾਰੀਆਂ ਵੱਲੋਂ ਆਪਣੇ ਕਾਰੋਬਾਰ ਪੂਰੀ ਤਰ੍ਹਾਂ ਬੰਦ ਰੱਖ ਕੇ ਇਸ ਰੋਸ ਪ੍ਰਦਰਸ਼ਨ ਨੂੰ ਪੂਰਨ ਸਹਿਯੋਗ ਦਿੱਤਾ ਗਿਆ ਹੈ। ਕਸਬੇ ਵਿੱਚ ਇੱਕ ਵੀ ਦੁਕਾਨ ਨਹੀਂ ਖੋਲ੍ਹੀ ਗਈ, ਜਿਸ ਨਾਲ ਪੂਰੇ ਬਾਜ਼ਾਰ ਵਿੱਚ ਸੰਨਾਟਾ ਛਾਇਆ ਰਿਹਾ।

ਜਸਵੀਰ ਸਿੰਘ ਗੁਰਮ,ਪੰਜਾਬੀ ਜਾਗਰਣ, ਆਲਮਗੀਰ/ਡੇਹਲੋਂ : ਉੱਘੇ ਸਮਾਜਸੇਵੀ ਅਤੇ ਨਸ਼ਿਆਂ ਵਿਰੁੱਧ ਡਟ ਕੇ ਲੜਨ ਵਾਲੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੇ ਰੋਸ ਵਜੋਂ ਅੱਜ (15 ਤਰੀਕ ਨੂੰ) ਦਿੱਤੇ ਗਏ ਬੰਦ ਦੇ ਸੱਦੇ ਨੂੰ ਕਸਬਾ ਡੇਹਲੋਂ ਵਿਖੇ ਭਰਵਾਂ ਅਤੇ ਪੂਰਨ ਹੁੰਗਾਰਾ ਮਿਲਿਆ ਰਿਹਾ ਹੈ ।
ਅੱਜ ਸਵੇਰ ਤੋਂ ਹੀ ਕਸਬੇ ਦੇ ਸਮੂਹ ਦੁਕਾਨਦਾਰਾਂ ਅਤੇ ਵਪਾਰੀਆਂ ਵੱਲੋਂ ਆਪਣੇ ਕਾਰੋਬਾਰ ਪੂਰੀ ਤਰ੍ਹਾਂ ਬੰਦ ਰੱਖ ਕੇ ਇਸ ਰੋਸ ਪ੍ਰਦਰਸ਼ਨ ਨੂੰ ਪੂਰਨ ਸਹਿਯੋਗ ਦਿੱਤਾ ਗਿਆ ਹੈ। ਕਸਬੇ ਵਿੱਚ ਇੱਕ ਵੀ ਦੁਕਾਨ ਨਹੀਂ ਖੋਲ੍ਹੀ ਗਈ, ਜਿਸ ਨਾਲ ਪੂਰੇ ਬਾਜ਼ਾਰ ਵਿੱਚ ਸੰਨਾਟਾ ਛਾਇਆ ਰਿਹਾ। ਪ੍ਰਾਪਤ ਜਾਣਕਾਰੀ ਅਨੁਸਾਰ, ਵੱਖ-ਵੱਖ ਜਥੇਬੰਦੀਆਂ ਅਤੇ ਇਲਾਕੇ ਦੇ ਲੋਕਾਂ ਵੱਲੋਂ ਹੁਣ ਕਸਬੇ ਦੇ ਮੁੱਖ ਚੌਂਕ ਵਿੱਚ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਥੋੜ੍ਹੀ ਦੇਰ ਵਿੱਚ ਹੀ ਮੁੱਖ ਚੌਂਕ ਵਿਖੇ ਲੋਕਾਂ ਅਤੇ ਆਗੂਆਂ ਦਾ ਭਾਰੀ ਇਕੱਠ ਹੋਣਾ ਸ਼ੁਰੂ ਹੋ ਜਾਵੇਗਾ, ਜਿੱਥੇ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਇਨਸਾਫ਼ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਵੱਖ-ਵੱਖ ਪਿੰਡਾਂ ਵੱਲੋਂ ਆਪਣੇ ਪਿੰਡਾਂ ਗੋਪਾਲਪੁਰ,ਲਹਿਰਾ, ਪੋਹੀੜ ਦੇ ਮੇਨ ਰੋਡ ਤੇ ਵੀ ਧਰਨਾ ਦਿੱਤਾ ਜਾ ਰਿਹਾ ਹੈ।