ਸਰਕਾਰ ਦੀ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ਼ ਰੋਸ ਪ੍ਰਗਟਾਇਆ ਰੋਸ
ਸਰਕਾਰ ਦੀ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ਼ ਰੋਸ ਪ੍ਰਗਟਾਇਆ ਰੋਸ
Publish Date: Wed, 01 Apr 2026 09:16 PM (IST)
Updated Date: Wed, 01 Apr 2026 09:19 PM (IST)

ਸੁਸ਼ੀਲ ਵਰਮਾ, ਪੰਜਾਬੀ ਜਾਗਰਣ, ਰਾਏਕੋਟ : ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏਟਕ ਡਵੀਜ਼ਨ ਰਾਏਕੋਟ ਦੀ ਮੀਟਿੰਗ ਪ੍ਰਧਾਨ ਸੁਰਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਪਾਵਰਕਾਮ ਦਫ਼ਤਰ ਰਾਏਕੋਟ ਵਿਖੇ ਹੋਈ, ਜਿਸ ਦੌਰਾਨ ਡਵੀਜ਼ਨ ਪ੍ਰਧਾਨ ਜੋਗਿੰਦਰ ਸਿੰਘ ਜੱਟਪੁਰਾ ਨੇ ਸੰਬੋਧਨ ਕਰਦਿਆਂ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਪਾਵਰਕਾਮ ਢਾਂਚੇ ਨੂੰ ਤਬਾਹ ਕਰਨ ਲਈ ਪਾਵਰਕਾਮ ਨੂੰ ਕਾਰਪੋਰੇਟ ਹੱਥਾਂ ਵਿੱਚ ਵੇਚ ਰਹੀ ਹੈ, ਉੱਥੇ ਹੀ ਮਜ਼ਦੂਰ ਵਿਰੋਧੀ 4 ਲੇਬਰ ਕੋਡ ਕਾਨੂੰਨ ਲਾਗੂ ਕਰ ਕੇ ਮਿਹਨਤੀ ਕਾਮਿਆਂ ਨਾਲ ਧ੍ਰੋਹ ਕਮਾ ਰਹੀ ਹੈ। ਆਗੂਆਂ ਨੇ ਆਖਿਆ ਕਿ ਪੰਜਾਬ ਸਰਕਾਰ ਵੀ ਕੇਂਦਰ ਦੇ ਰਾਹ ’ਤੇ ਚੱਲਦੀ ਹੋਈ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ’ਚ ਆਨਾ-ਕਾਨੀ ਕਰ ਰਹੀ ਹੈ, ਇਸ ਲਈ ਮੁਲਾਜ਼ਮ ਤੇ ਪੈਨਸ਼ਨਰ ਵਰਗ ਪੰਜਾਬ ਦੀ ਮਾਨ ਸਰਕਾਰ ਤੋਂ ਖਫ਼ਾ ਹੋ ਚੁੱਕੇ ਹਨ। ਉਨ੍ਹਾਂ ਆਖਿਆ ਕਿ ਕਈ ਮੀਟਿੰਗਾਂ ਕਰਨ ਦੇ ਬਾਵਜੂਦ ਵੀ ਸਰਕਾਰ ਵੱਲੋਂ ਉਨ੍ਹਾਂ ਦੇ ਮਸਲਿਆਂ ਦਾ ਹੱਲ ਨਹੀਂ ਕੀਤਾ ਗਿਆ, ਇਸ ਲਈ ਪੈਨਸ਼ਨਰਜ਼ ਵਰਗ ਸਰਕਾਰ ਪ੍ਰਤੀ ਰੋਸ ਪ੍ਰਗਟਾ ਰਹੇ ਹਨ। ਅੱਜ ਦੀ ਮੀਟਿੰਗ ਦੌਰਾਨ ਪੈਨਸ਼ਨਰਾਂ ਵੱਲੋਂ ਕਾਲੇ ਬਿੱਲੇ ਲਗਾ ਕੇ ‘ਕਾਲਾ ਦਿਨ’ ਮਨਾਉਂਦਿਆਂ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ਼ ਰੋਸ ਜ਼ਾਹਿਰ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕੈਸ਼ੀਅਰ ਬੂਟਾ ਸਿੰਘ ਬਿੰਜਲ, ਬਲਦੇਵ ਸਿੰਘ ਸੁਖਾਣਾ ਸਰਕਲ ਆਗੂ, ਨਿਰਮਲ ਸਿੰਘ ਲੰਮਾ ਮੀਤ ਪ੍ਰਧਾਨ, ਬਲਦੇਵ ਸਿੰਘ ਨੱਥੋਵਾਲ ਜੁਆਇੰਟ ਸੈਕਟਰੀ ਹਾਜ਼ਰ ਸਨ।