PRTC ਬੱਸ ਦਾ ਕਹਿਰ, ਗੁਰਦੁਆਰੇ ਮੱਥਾ ਟੇਕਣ ਜਾ ਰਹੇ ਨੌਜਵਾਨ ਨੂੰ ਦਰੜਿਆ, ਮੌਕੇ 'ਤੇ ਹੀ ਮੌਤ
ਉਧਰੋਂ ਇਸ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਅਵਤਾਰ ਸਿੰਘ ਦੀ ਸ਼ਿਕਾਇਤ ਤੇ ਪੀਆਰਟੀਸੀ ਬੱਸ ਦੇ ਚਾਲਕ ਮਨਪ੍ਰੀਤ ਸਿੰਘ ਦੇ ਖਿਲਾਫ ਮੁਕਦਮਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜਮ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
Publish Date: Wed, 29 Apr 2026 11:48 AM (IST)
Updated Date: Wed, 29 Apr 2026 11:51 AM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਲੁਧਿਆਣਾ ਦੇ ਪਿੰਡ ਨੰਦਪੁਰ ਦੇ ਲਾਗੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਪੀਆਰਪੀਸੀ ਬੱਸ ਦੇ ਚਾਲਕ ਦੀ ਲਾਪਰਵਾਹੀ ਦੇ ਚਲਦੇ ਵਾਪਰਿਆ। ਇਸ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਪਿੰਡ ਅਜਨੌਦ ਦੇ ਰਹਿਣ ਵਾਲੇ ਸੰਦੀਪ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਪਿੰਡ ਅਜਨੌਦ ਦੇ ਵਾਸੀ ਅਵਤਾਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਦੋਸਤ ਸੰਦੀਪ ਸਿੰਘ ਨਾਲ ਪਿੰਡ ਦੇ ਹੀ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਲਈ ਜਾ ਰਿਹਾ ਸੀ। ਸ਼ਿਕਾਇਤਕਰਤਾ ਦੇ ਮੁਤਾਬਕ ਉਹ ਦੋਵੇਂ ਆਪੋ ਆਪਣੇ ਮੋਟਰਸਾਈਕਲਾਂ ਤੇ ਸਵਾਰ ਸਨ। ਸੰਦੀਪ ਸਿੰਘ ਜਿਵੇਂ ਹੀ ਪਿੰਡ ਨੰਦਪੁਰ ਦੇ ਲਾਗੇ ਪਹੁੰਚਿਆ ਤਾਂ ਪੀਆਰਟੀਸੀ ਦੀ ਇੱਕ ਤੇਜ਼ ਰਫਤਾਰ ਬੱਸ ਨੇ ਉਸਨੂੰ ਟੱਕਰ ਮਾਰ ਦਿੱਤੀ।
ਹਾਦਸਾ ਇਸ ਕਦਰ ਭਿਆਨਕ ਸੀ ਕਿ ਜਮੀਨ ਤੇ ਡਿੱਗਣ ਕਾਰਨ ਸੰਦੀਪ ਬੁਰੀ ਤਰ੍ਹਾਂ ਲਹੂ ਲੁਹਾਨ ਹੋ ਗਿਆ। ਗੰਭੀਰ ਰੂਪ ਵਿੱਚ ਫੱਟੜ ਹੋਏ ਸੰਦੀਪ ਸਿੰਘ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਦੇ ਹੀ ਥਾਣਾ ਸਾਹਨੇਵਾਲ ਦੇ ਏਐਸਆਈ ਕਰਨੈਲ ਸਿੰਘ ਮੌਕੇ ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਪਹੁੰਚਾਇਆ।
ਉਧਰੋਂ ਇਸ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਅਵਤਾਰ ਸਿੰਘ ਦੀ ਸ਼ਿਕਾਇਤ ਤੇ ਪੀਆਰਟੀਸੀ ਬੱਸ ਦੇ ਚਾਲਕ ਮਨਪ੍ਰੀਤ ਸਿੰਘ ਦੇ ਖਿਲਾਫ ਮੁਕਦਮਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜਮ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।