ਲੋਕ ਸੇਵਾ ਸੁਸਾਇਟੀ ਨੇ ਸਕੂਲੀ ਬੱਚਿਆਂ ਨੂੰ ਵੰਡੀਆਂ ਜਰਸੀਆਂ
ਲੋਕ ਸੇਵਾ ਸੁਸਾਇਟੀ ਨੇ ਸਕੂਲੀ ਬੱਚਿਆਂ ਨੂੰ ਵੰਡੀਆਂ ਗਰਮ ਜਰਸੀਆਂ
Publish Date: Mon, 09 Feb 2026 07:53 PM (IST)
Updated Date: Tue, 10 Feb 2026 04:09 AM (IST)
ਸੁਖਦੇਵ ਗਰਗ, ਪੰਜਾਬੀ ਜਾਗਰਣ,
ਜਗਰਾਓਂ: ਜਗਰਾਓਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਪੁਰਾਣੀ ਦਾਣਾ ਮੰਡੀ ਦੇ ਬੱਚਿਆਂ ਨੂੰ ਸੋਮਵਾਰ ਲੋਕ ਸੇਵਾ ਸੁਸਾਇਟੀ ਵੱਲੋਂ ਗਰਮ ਜਰਸੀਆਂ ਦਿੱਤੀਆਂ ਗਈਆਂ। ਇਸ ਮੌਕੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਮਦਨ ਲਾਲ ਅਰੋੜਾ, ਸੈਕਟਰੀ ਡਾ. ਕੁਲਭੂਸ਼ਨ ਗੁਪਤਾ ਤੇ ਕੈਸ਼ੀਅਰ ਸੁਨੀਲ ਬਜਾਜ ਨੇ ਦੱਸਿਆ ਕਿ ਪੁਰਾਣੀ ਦਾਣਾ ਮੰਡੀ ਜਗਰਾਓਂ ਦੀ ਧਰਮਸ਼ਾਲਾ ’ਚ ਚੱਲ ਰਹੇ ਪ੍ਰਾਇਮਰੀ ਸਕੂਲ ਦੇ 120 ਬੱਚਿਆਂ ਨੂੰ ਗਰਮ ਜਰਸੀਆਂ ਤਕਸੀਮ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਸਕੂਲਾਂ ’ਚ ਗਰੀਬ ਪਰਿਵਾਰਾਂ ਦੇ ਬੱਚੇ ਪੜ੍ਹਾਈ ਕਰਦੇ ਹਨ ਅਤੇ ਜਿਨ੍ਹਾਂ ਦੀ ਸਮੇਂ -ਸਮੇਂ ਜ਼ਰੂਰਤ ਮੁਤਾਬਕ ਸਮਾਨ ਮੁਹੱਈਆ ਕਰਵਾਇਆ ਜਾਂਦਾ ਹੈ। ਪਿ੍ਰੰਸੀਪਲ ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਮੀਨਾਕਸ਼ੀ ਰਾਣੀ, ਰਾਜਪ੍ਰੀਤ ਕੁਮਾਰੀ ਅਤੇ ਪਾਇਲ ਖੰਨਾ ਨੇ ਸੁਸਾਇਟੀ ਦੀ ਤਰਫ਼ੋਂ ਸਕੂਲ ਦੀ ਸਮੇਂ-ਸਮੇਂ ਕੀਤੀ ਮਦਦ ਲਈ ਧੰਨਵਾਦ ਕੀਤਾ। ਇਸ ਮੌਕੇ ਪ੍ਰੋਜੈਕਟ ਚੇਅਰਮੈਨ ਮਨੋਹਰ ਸਿੰਘ ਟੱਕਰ, ਵਾਈਸ ਚੇਅਰਮੈਨ ਕੰਵਲ ਕੱਕੜ, ਪ੍ਰੋਜੈਕਟ ਕੈਸ਼ੀਅਰ ਰਾਜੀਵ ਗੁਪਤਾ, ਬਿਕਰਮ ਬਾਂਸਲ, ਆਰ ਕੇ ਗੋਇਲ, ਜਗਦੀਪ ਸਿੰਘ, ਕੈਪਟਨ ਨਰੇਸ਼ ਵਰਮਾ, ਲਾਕੇਸ਼ ਟੰਡਨ, ਪੀਆਰਓ ਨੀਰਜ ਮਿੱਤਲ, ਮੁਕੇਸ਼ ਗੁਪਤਾ, ਅਨਿਲ ਮਲਹੋਤਰਾ, ਕਪਿਲ ਸ਼ਰਮਾ, ਗੋਪਾਲ ਗੁਪਤਾ ਆਦਿ ਹਾਜ਼ਰ ਸਨ।