- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਦੇ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਤਰ੍ਹਾਂ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ ਡੀਸੀ ਦਫਤਰਾਂ ਦੇ ਕਾਮਿਆਂ ਵੱਲੋਂ ਵੀ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਬਿਗਲ ਵਜਾਇਆ ਗਿਆ ਹੈ,ਭਾਵ ਮੰਗਾਂ ਦਾ ਹੱਲ ਨਾ ਹੋਣ 'ਤੇ ਸੂਬੇ ਦੇ ਡੀਸੀ. ਦਫਤਰਾਂ ਦੇ ਕਾਮੇ ਸੰਘਰਸ਼ ਦੇ ਰਾਹ ਤੁਰੇ ਹਨ।

ਸੁਖਦੇਵ ਸਲੇਮਪੁਰੀ ਪੰਜਾਬੀ ਜਾਗਰਣ, ਲੁਧਿਆਣਾ - ਪੰਜਾਬ ਸਰਕਾਰ ਦੇ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਤਰ੍ਹਾਂ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ ਡੀਸੀ ਦਫਤਰਾਂ ਦੇ ਕਾਮਿਆਂ ਵੱਲੋਂ ਵੀ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਬਿਗਲ ਵਜਾਇਆ ਗਿਆ ਹੈ,ਭਾਵ ਮੰਗਾਂ ਦਾ ਹੱਲ ਨਾ ਹੋਣ 'ਤੇ ਸੂਬੇ ਦੇ ਡੀਸੀ. ਦਫਤਰਾਂ ਦੇ ਕਾਮੇ ਸੰਘਰਸ਼ ਦੇ ਰਾਹ ਤੁਰੇ ਹਨ।
ਡੀਸੀ. ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਅਤੇ ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਕਾਮਿਆਂ ਦੀਆਂ ਮੰਗਾਂ ਸਬੰਧੀ ਜੱਥੇਬੰਦੀ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮਾਲ ਮੰਤਰੀ ਅਤੇ ਉੱਚ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕਈ ਵਾਰ ਮੀਟਿੰਗਾਂ ਹੋਈਆਂ, ਪਰ ਕਰੀਬ 4 ਮਹੀਨੇ ਦਾ ਸਮਾਂ ਬੀਤ ਜਾਣ 'ਤੇ ਵੀ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ ਅਤੇ ਨਾ ਹੀ ਜੱਥੇਬੰਦੀ ਨਾਲ ਦੁਬਾਰਾ ਕੋਈ ਗੱਲਬਾਤ ਕੀਤੀ ਗਈ ਹੈ।
ਜਿਸ ਕਰਕੇ ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ ਸੂਬੇ ਦੇ ਸਮੂਹ ਡੀਸੀ ਦਫਤਰਾਂ ਦੇ ਕਾਮੇ ਅਗਲੇ ਮਹੀਨੇ 7 ਦਸੰਬਰ ਤੋਂ 9 ਦਸੰਬਰ ਤਿੰਨ ਦਿਨ ਕਲਮਬੰਦ, ਕੰਪਿਊਟਰ ਬੰਦ ਰੱਖ ਕੇ ਮੁਕੰਮਲ ਹੜਤਾਲ ਕਰਨਗੇ ਅਤੇ ਹਰ ਰੋਜ ਸਵੇਰੇ 11:00 ਵਜੇ ਤੋਂ ਬਾਅਦ ਦੁਪਹਿਰ 1:00 ਵਜੇ ਤੱਕ ਧਰਨੇ ਲਾਉਣਗੇ।ਉਨ੍ਹਾਂ ਦੱਸਿਆ ਕਿ 10 ਅਤੇ 11 ਦਸੰਬਰ ਨੂੰ ਦੋ ਦਿਨ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ ਡੀਸੀਜ਼ ., ਐਸ.ਡੀ.ਐਮਜ਼ ਤਹਿਸੀਲ ਅਤੇ ਸਬ ਤਹਿਸੀਲ ਦਫਤਰਾਂ ਦੇ ਸਮੂਹ ਕਾਮੇ ਸਮੂਹਿਕ ਛੁੱਟੀ ਕਰ ਕੇ ਦਫਤਰ ਬੰਦ ਰੱਖਣਗੇ। ਆਗੂਆਂ ਨੇ ਕਿਹਾ ਕਿ ਫਿਰ ਵੀ ਜੇ ਮੰਗਾਂ ਦਾ ਕੋਈ ਹੱਲ ਨਾ ਹੋਇਆ ਤਾਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।