- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਵਪੱਲੀ ਰਾਧਾਕ੍ਰਿਸ਼ਨਨ ਦਾ ਜਨਮ ਦਿਨ ਸ਼ਰਧਾਪੂਰਵਕ ਮਨਾਇਆ ਗਿਆ

28
ਸਿੱਖਿਆ ਪ੍ਰਤੀਨਿਧ, ਪੰਜਾਬੀ ਜਾਗਰਣ ਲੁਧਿਆਣਾ
ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ, ਢਿੱਲੋਂ ਨਗਰ, ਲੋਹਾਰਾ ਵਿਖੇ ਅਧਿਆਪਕ ਦਿਵਸ ਨੂੰ ਭਾਰਤ ਦੇ ਸਿੱਖਿਆ ਸ਼ਾਸਤਰੀ 'ਤੇ ਵਿਦਵਾਨ ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਸ਼ਰਧਾ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਪ੍ਰਧਾਨ ਬਲਦੇਵ ਸਿੰਘ ਦੋਸਾਂਝ ਨੇ ਕਿਹਾ ਕਿ ਕੇਵਲ ਅਧਿਆਪਕ ਹੀ ਇਕ ਅਜਿਹਾ ਵਿਅਕਤੀ ਹੈ ਜੋ ਕਿ ਦੂਸਰਿਆਂ ਨੂੰ ਪੜ੍ਹਾ ਲਿਖਾ ਕੇ ਇੱਕ ਚੰਗਾ ਇਨਸਾਨ ਬਣਾਉਣ ਦੇ ਨਾਲ-ਨਾਲ ਉੱਚ ਅਹੁਦਿਆਂ 'ਤੇ ਪਹੁੰਚਦਾ ਦੇਖ ਕੇ ਖੁਸ਼ੀ ਮਹਿਸੂਸ ਕਰਦਾ ਹੈ। ਅਧਿਆਪਕ ਦਾ ਕਿੱਤਾ ਦੁਨੀਆਂ ਦੇ ਸਭ ਕੰਮਾਂ ਦੇ ਨਾਲੋਂ ਚੰਗਾ, ਉਤੱਮ ਅਤੇ ਸਤਿਕਾਰ ਵਾਲਾ ਹੈ। ਇਸ ਮੌਕੇ ਉਨ੍ਹਾਂ ਡਾ.ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਯਾਦ ਕਰਦਿਆਂ ਕਿਹਾ ਕਿ ਇਕ ਅਧਿਆਪਕ ਆਪਣੇ ਵਿਦਿਆਰਥੀਆਂ ਦਾ ਮਾਰਗਦਰਸ਼ਕ ਹੁੰਦਾ ਹੈ। ਇੰਨੀ ਵੱਡੀ ਭੂਮਿਕਾ ਨਿਭਾਉਣ ਵਾਲਿਆਂ ਨੂੰ ਇੱਕ ਦਿਨ ਸਮਰਪਿਤ ਕਰਨਾ ਜ਼ਰੂਰੀ ਹੈ, ਇਸ ਲਈ ਜ਼ਿੰਦਗੀ ਵਿੱਚ ਅਧਿਆਪਕ ਦੀ ਮਹੱਤਤਾ ਨੂੰ ਯਾਦ ਦਿਵਾਉਣ ਲਈ ਹਰ ਸਾਲ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ। ਸਕੂਲ ਦੇ ਪ੍ਰਿੰਸੀਪਲ ਸਰਬਜੀਤ ਕੌਰ ਨੇ ਕਿਹਾ ਕਿ ਅਧਿਆਪਕ ਇੱਕ ਕਿੱਤੇ ਦਾ ਹੀ ਨਾਂ ਨਹੀਂ ਸਗੋਂ ਅਧਿਆਪਕ ਆਪਣੇ ਆਪ ਵਿੱਚ ਇੱਕ ਪਰਉਪਕਾਰੀ ਸੰਸਥਾ ਹੈ। ਪੁਰਾਣੇ ਸਮੇਂ ਤੋਂ ਹੀ ਅਧਿਆਪਕ ਨੂੰ ਪਰਮਾਤਮਾ ਤੋਂ ਉੱਚਾ ਰੁਤਬਾ ਦਿੱਤਾ ਜਾਂਦਾ ਹੈ। ਅਧਿਆਪਕ ਮਨੁੱਖ ਦੀ ਜ਼ਿੰਦਗੀ ਦੇ ਵਿਕਾਸ, ਤਰੱਕੀ ਅਤੇ ਉੱਚਤਾ ਲਈ ਮਹੱਤਵਪੂਰਨ ਤੇ ਅਪੂਰਨ ਧੁਰਾ ਰਿਹਾ ਹੈ। ਅਧਿਆਪਕਾਂ ਦੀ ਇਸੇ ਮਹਾਨਤਾ ਨੂੰ ਸਹੀ ਥਾਂ ਦਿਵਾਉਣ ਦੇ ਲਈ ਹੀ ਸਾਡੇ ਦੇਸ਼ ਵਿੱਚ ਸਰਵਪੱਲੀ ਰਾਧਾਕ੍ਰਿਸ਼ਨਨ ਨੇ ਕੋਸ਼ਿਸ਼ਾਂ ਕੀਤੀਆਂ,ਦੋ ਖੁਦ ਵੀ ਇਕ ਬਿਹਤਰੀਨ ਅਧਿਆਪਕ ਸਨ। ਖ਼ਾਸ ਤੌਰ 'ਤੇ ਇਸ ਸਮਾਗਮ ਵਿੱਚ ਵਿਦਿਆਰਥੀਆਂ ਨੇ ਭਾਸ਼ਣ, ਕਵਿਤਾਵਾਂ, ਸਕਿੱਟਾਂ, ਮਿਮਿਕਰੀ 'ਤੇ ਗੀਤ ਗਾਏ। ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਸਕੂਲ ਦੇ ਚੇਅਰਮੈਨ ਨਿਰਮਲ ਸਿੰਘ ਐੱਸਐੱਸ, ਮੀਤ ਪ੍ਰਧਾਨ ਬਲਦੇਵ ਸਿੰਘ ਲੋਹਾਰਾ, ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ ਗਾਦੜੀ, ਸੰਯੁਕਤ ਸਕੱਤਰ ਰਘਬੀਰ ਸਿੰਘ ਗਾਦੜਾ, ਅਗਜੈਕਟਿਵ ਮੈਂਬਰ ਗੁਰਚਰਨ ਸਿੰਘ ਮਾਲਵਾ, ਸੰਯੁਕਤ ਸਕੱਤਰ ਤਜਿੰਦਰ ਸਿੰਘ ਕੁੱਕੂ, ਸਲਾਹਕਾਰ ਕਰਨੈਲ ਸਿੰਘ ਦੋਸਾਂਝ 'ਤੇ ਵਾਇਸ ਪ੍ਰਿੰਸੀਪਲ ਮਨਦੀਪ ਸਿੰਘ, ਵਾਇਸ ਪ੍ਰਿੰਸੀਪਲ ਜਸਬੀਰ ਕੌਰ, ਰਜਵਿੰਦਰ ਕੌਰ, ਗਗਨਦੀਪ ਕੌਰ,ਅਨੂ ਸ਼ਰਮਾ, ਹਰਜੀਤ ਕੌਰ, ਸਿਮਰਨ ਕੌਰ, ਸੁਰਜੀਤ ਕੌਰ, ਤਰਨਪ੍ਰੀਤ ਕੌਰ, ਵਰਸਾ਼,ਨੀਲਮ ਸ਼ਰਮਾ, ਸਿਮਰਨਜੀਤ ਕੌਰ, ਮੈਡਮ ਮੀਨਾ ਬਖਸ਼ੀ,ਸੁਰੇਖਾ ਦੇਵੀ , ਸੰਗੀਤਾ,ਸਿਮਰਨਜੀਤ ਕੌਰ, ਗੁਰਪ੍ਰੀਤ ਸਿੰਘ ਡੀਪੀ , ਪਰਮਜੀਤ ਕੌਰ, ਚਰਨਜੀਤ ਕੌਰ, ਰੱਜੀ ਰਾਣੀ, ਪੂਜਾ, ਗੁਲਸ਼ਨ ਕੁਮਾਰ, ਭੁਪਿੰਦਰ ਸਿੰਘ 'ਤੇ ਸਮੂਹ ਕਮੇਟੀ ਮੈਂਬਰ ਸ਼ਾਮਿਲ ਸਨ।