ਤਰੁਣ ਆਨੰਦ, ਦੋਰਾਹਾ : ਪੰਜਾਬ ਦੀ ਜਨਤਾ ਨੂੰ ਝੂਠ ਬੋਲ ਕੇ ਸੱਤਾ 'ਚ ਆਈ ਕਾਂਗਰਸ ਪਾਰਟੀ ਤੋਂ ਲੋਕ ਬੇਹੱਦ ਨਿਰਾਸ਼ ਹਨ। ਕਿਉਂਕਿ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਹਰ ਵਰਗ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਜਿਨਾਂ੍ਹ 'ਚੋਂ ਕੋਈ ਵੀ ਵਾਅਦਾ ਪੂਰਾ ਨਹੀ ਕੀਤਾ ਗਿਆ। ਇਸ ਲਈ ਪੰਜਾਬ ਦੇ ਲੋਕ ਹੁਣ ਅਕਾਲੀ ਦਲ ਦੇ ਰਾਜ ਨੂੰ ਯਾਦ ਕਰ ਰਹੇ ਹਨ ਤੇ ਕਾਂਗਰਸ ਪਾਰਟੀ ਨੂੰ ਚੱਲਦਾ ਕਰਨ ਲਈ ਚੋਣਾਂ ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਨਾਂ ਸਬਦਾਂ ਦਾ ਪ੍ਰਗਟਾਵਾ ਸੋ੍ਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਹਲਕਾ ਪਾਇਲ ਤੋਂ ਉਮੀਦਵਾਰ ਡਾ. ਜਸਪ੍ਰਰੀਤ ਸਿੰਘ ਬੀਜਾ ਤੇ ਅਕਾਲੀ ਦਲ ਯੂਥ ਵਿੰਗ ਦੋਰਾਹਾ ਦੇ ਪ੍ਰਧਾਨ ਗੁਰਦੀਪ ਸਿੰਘ ਬਾਵਾ ਨੇ ਪੱਤਰਕਾਰਾਂ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਅਹਿਮ ਕੰਮ ਕੀਤੇ ਹਨ। ਇਸ ਕਰ ਕੇ ਹੀ ਹਰ ਵਰਗ ਸ਼ੋ੍ਮਣੀ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਪੰਜਾਬ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਕਾਂਗਰਸ ਦੀ ਸਰਕਾਰ ਨੇ ਜਦੋਂ ਦੀ ਸੂਬੇ ਦੀ ਵਾਗਡੋਰ ਸੰਭਾਲੀ ਹੈ ਉਸ ਨੇ ਹਰ ਵਰਗ ਨੂੰ ਸਹੂਲਤਾਂ ਦੇਣੀਆਂ ਤਾਂ ਕੀ ਹਨ, ਸਗੋਂ ਮਿਲ ਰਹੀਆਂ ਸਹੂਲਤਾਂ ਨੂੰ ਵੀ ਬੰਦ ਕਰ ਦਿੱਤਾ ਹੈ, ਜਿਸ ਕਰ ਕੇ ਅੱਜ ਕਾਂਗਰਸ ਦੇ ਰਾਜ ਅੰਦਰ ਸੂਬੇ ਦੇ ਲੋਕ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਹਨ ਤੇ ਸੋ੍ਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਨੂੰ ਸੱਤਾ 'ਚ ਲਿਆਉਣ ਲਈ ਵੋਟਾਂ ਦੀ ਉਡੀਕ ਕਰ ਰਹੇ ਹਨ।